ਅੰਗ ੧੨੪੦Ang 1240 / 1430
ਆਖਣਿ ਅਉਖਾ ਨਾਨਕਾ ਆਖਿ ਨ ਜਾਪੈ ਆਖਿ ॥੨॥
aakhan aaukhaa naanakaa aakh na jaapai aakh |2|
It is so difficult to chant it, O Nanak it cannot be chanted with the mouth. ||2||
ਹੇ ਨਾਨਕ! ਉਸ ਦਾ ਸਰੂਪ ਬਿਆਨ ਕਰਨਾ ਔਖਾ ਹੈ, ਮੁੜ ਮੁੜ ਬਿਆਨ ਕਰਨ ਨਾਲ ਭੀ ਸਮਝ ਵਿਚ ਨਹੀਂ ਆਉਂਦਾ ॥੨॥
ਪਉੜੀ ॥
paurree |
Pauree:
ਨਾਇ ਸੁਣਿਐ ਮਨੁ ਰਹਸੀਐ ਨਾਮੇ ਸਾਂਤਿ ਆਈ ॥
naae suniai man rahaseeai naame saant aaee |
Hearing the Name, the mind is delighted. The Name brings peace and tranquility.
ਹੇ (ਪ੍ਰਭੂ ਦੇ) ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਮਨ ਖਿੜ ਜਾਂਦਾ ਹੈ, ਨਾਮ ਵਿਚ (ਜੁੜਿਆਂ ਅੰਦਰ) ਸ਼ਾਂਤੀ ਪੈਦਾ ਹੁੰਦੀ ਹੈ।
ਨਾਇ ਸੁਣਿਐ ਮਨੁ ਤ੍ਰਿਪਤੀਐ ਸਭ ਦੁਖ ਗਵਾਈ ॥
naae suniai man tripateeai sabh dukh gavaaee |
Hearing the Name, the mind is satisfied, and all pains are taken away.
ਜੇ ਨਾਮ ਵਿਚ ਧਿਆਨ ਲੱਗ ਜਾਏ ਤਾਂ ਮਨ (ਮਾਇਆ ਵਲੋਂ) ਰੱਜ ਜਾਂਦਾ ਹੈ ਤੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ
ਨਾਇ ਸੁਣਿਐ ਨਾਉ ਊਪਜੈ ਨਾਮੇ ਵਡਿਆਈ ॥
naae suniai naau aoopajai naame vaddiaaee |
Hearing the Name, one becomes famous the Name brings glorious greatness.
ਜੇ ਪ੍ਰਭੂ ਦਾ ਨਾਮ ਸੁਣਦੇ ਰਹੀਏ ਤਾਂ (ਮਨ ਵਿਚ) ਨਾਮ (ਜਪਣ ਦਾ ਚਾਉ) ਪੈਦਾ ਹੋ ਜਾਂਦਾ ਹੈ, ਨਾਮ (ਸਿਮਰਨ) ਵਿਚ ਹੀ ਵਡਿਆਈ (ਪ੍ਰਤੀਤ ਹੁੰਦੀ) ਹੈ।
ਨਾਮੇ ਹੀ ਸਭ ਜਾਤਿ ਪਤਿ ਨਾਮੇ ਗਤਿ ਪਾਈ ॥
naame hee sabh jaat pat naame gat paaee |
The Name brings all honor and status through the Name, salvation is obtained.
ਗੁਰਮੁਖ ਮਨੁੱਖ ਨਾਮ (ਸਿਮਰਨ) ਵਿਚ ਹੀ ਉੱਚੀ ਕੁਲ ਵਾਲੀ ਇੱਜ਼ਤ ਸਮਝਦਾ ਹੈ, ਨਾਮ ਸਿਮਰਿਆਂ ਹੀ ਉੱਚੀ ਆਤਮਕ ਅਵਸਥਾ ਹਾਸਲ ਕਰਦਾ ਹੈ
ਗੁਰਮੁਖਿ ਨਾਮੁ ਧਿਆਈਐ ਨਾਨਕ ਲਿਵ ਲਾਈ ॥੬॥
guramukh naam dhiaaeeai naanak liv laaee |6|
The Gurmukh meditates on the Name Nanak is lovingly attuned to the Name. ||6||
ਹੇ ਨਾਨਕ! ਗੁਰਮੁਖ (ਸਦਾ) ਨਾਮ ਸਿਮਰਦਾ ਹੈ ਤੇ (ਨਾਮ ਵਿਚ ਹੀ) ਲਿਵ ਲਾਈ ਰੱਖਦਾ ਹੈ ॥੬॥
ਸਲੋਕ ਮਹਲਾ ੧ ॥
salok mahalaa 1 |
Salok, First Mehl:
ਜੂਠਿ ਨ ਰਾਗੀਂ ਜੂਠਿ ਨ ਵੇਦੀਂ ॥
jootth na raaganee jootth na vedanee |
Impurity does not come from music impurity does not come from the Vedas.
(ਰਾਗਾਂ ਦਾ ਗਾਇਨ ਮਨੁੱਖ ਦੇ ਅੰਦਰ ਕਈ ਹੁਲਾਰੇ ਪੈਦਾ ਕਰਦਾ ਹੈ, ਪਰ ਮਨੁੱਖ ਦੇ ਅੰਦਰ ਟਿੱਕੀ ਹੋਈ ਨਿੰਦਾ ਕਰਨ ਦੀ ਵਾਦੀ ਦੀ) ਇਹ ਮੈਲ ਰਾਗਾਂ (ਦੇ ਗਾਇਨ) ਨਾਲ ਭੀ ਦੂਰ ਨਹੀਂ ਹੁੰਦੀ, ਵੇਦ (ਆਦਿਕ ਧਰਮ-ਪੁਸਤਕਾਂ ਦੇ ਪਾਠ) ਨਾਲ ਭੀ ਨਹੀਂ (ਧੁਪਦੀ)।
ਜੂਠਿ ਨ ਚੰਦ ਸੂਰਜ ਕੀ ਭੇਦੀ ॥
jootth na chand sooraj kee bhedee |
Impurity does not come from the phases of the sun and the moon.
ਮੱਸਿਆ, ਸੰਗ੍ਰਾਂਦ, ਪੂਰਨਮਾਸ਼ੀ ਆਦਿਕ) ਚੰਦ੍ਰਮਾ ਅਤੇ ਸੂਰਜ ਦੇ ਵਖ-ਵਖ ਮੰਨੇ ਹੋਏ ਪਵਿੱਤਰ ਦਿਹਾੜਿਆਂ (ਸਮੇਂ ਵਖ-ਵਖ ਕਿਸਮ ਦੀ ਕੀਤੀ ਪੂਜਾ) ਦੀ ਰਾਹੀਂ (ਮਨੁੱਖ ਦੇ ਅੰਦਰ ਟਿਕੀ ਨਿੰਦਾ ਆਦਿਕ ਦੀ) ਇਹ ਮੈਲ ਸਾਫ਼ ਨਹੀਂ ਹੁੰਦੀ।
ਜੂਠਿ ਨ ਅੰਨੀ ਜੂਠਿ ਨ ਨਾਈ ॥
jootth na anee jootth na naaee |
Impurity does not come from food impurity does not come from ritual cleansing baths.
ਅੰਨ (ਦਾ ਤਿਆਗ ਕਰਨ) ਨਾਲ (ਤੀਰਥਾਂ ਦੇ) ਇਸ਼ਨਾਨ ਕਰਨ ਨਾਲ ਭੀ ਇਹ ਮੈਲ ਨਹੀਂ ਜਾਂਦੀ।
ਜੂਠਿ ਨ ਮੀਹੁ ਵਰ੍ਹਿਐ ਸਭ ਥਾਈ ॥
jootth na meehu varhiai sabh thaaee |
Impurity does not come from the rain, which falls everywhere.
(ਇੰਦਰ ਦੇਵਤੇ ਦੀ ਪੂਜਾ ਨਾਲ ਭੀ) ਇਹ ਅੰਦਰਲੀ ਮੈਲ ਦੂਰ ਨਹੀਂ ਹੁੰਦੀ ਭਾਵੇਂ (ਇਹ ਮੰਨਿਆ ਜਾ ਰਿਹਾ ਹੈ ਕਿ ਉਸ ਦੇਵਤੇ ਦੀ ਰਾਹੀਂ) ਸਭ ਥਾਈਂ ਮੀਂਹ ਪੈਂਦਾ ਹੈ (ਤੇ ਧਰਤੀ ਅਤੇ ਬਨਸਪਤੀ ਆਦਿਕ ਦੀ ਬਾਹਰਲੀ ਮੈਲ ਧੁਪ ਜਾਂਦੀ ਹੈ)।
ਜੂਠਿ ਨ ਧਰਤੀ ਜੂਠਿ ਨ ਪਾਣੀ ॥
jootth na dharatee jootth na paanee |
Impurity does not come from the earth impurity does not come from the water.
(ਰਮਤੇ ਸਾਧੂ ਬਣ ਕੇ) ਧਰਤੀ ਦਾ ਰਟਨ ਕੀਤਿਆਂ, ਧਰਤੀ ਵਿਚ ਗੁਫ਼ਾ ਬਣਾ ਕੇ ਬੈਠਿਆਂ ਜਾਂ ਪਾਣੀ (ਵਿਚ ਖਲੋ ਕੇ ਤਪਾਂ ਦੀ) ਰਾਹੀਂ ਭੀ ਇਹ ਮੈਲ ਨਹੀਂ ਧੁਪਦੀ,
ਜੂਠਿ ਨ ਪਉਣੈ ਮਾਹਿ ਸਮਾਣੀ ॥
jootth na paunai maeh samaanee |
Impurity does not come from the air which is diffused everywhere.
ਅਤੇ, ਪ੍ਰਾਣਾਯਾਮ ਕੀਤਿਆਂ (ਸਮਾਧੀਆਂ ਲਾਇਆਂ) ਭੀ (ਮਨੁੱਖ ਦੇ ਅੰਦਰ ਟਿਕੀ ਹੋਈ ਨਿੰਦਾ ਆਦਿਕ ਕਰਨ ਦੀ) ਇਹ ਮੈਲ ਦੂਰ ਨਹੀਂ ਹੁੰਦੀ।
ਨਾਨਕ ਨਿਗੁਰਿਆ ਗੁਣੁ ਨਾਹੀ ਕੋਇ ॥
naanak niguriaa gun naahee koe |
O Nanak, the one who has no Guru, has no redeeming virtues at all.
ਹੇ ਨਾਨਕ! ਜਿਹੜੇ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਨਹੀਂ ਤੁਰਦੇ, (ਉਹਨਾਂ ਦੇ ਅੰਦਰ ਆਤਮਕ ਜੀਵਨ ਉੱਚਾ ਕਰਨ ਵਾਲਾ) ਕੋਈ ਗੁਣ ਨਹੀਂ (ਵਧਦਾ-ਫੁਲਦਾ)।
ਮੁਹਿ ਫੇਰਿਐ ਮੁਹੁ ਜੂਠਾ ਹੋਇ ॥੧॥
muhi feriai muhu jootthaa hoe |1|
Impurity comes from turning one's face away from God. ||1||
ਜੇ ਗੁਰੂ ਵਲੋਂ ਮੂੰਹ ਮੋੜੀ ਰੱਖੀਏ, ਤਾਂ ਮੂੰਹ (ਨਿੰਦਾ ਆਦਿਕ ਕਰਨ ਦੀ ਗੰਦੀ ਵਾਦੀ ਦੀ ਮੈਲ ਨਾਲ) ਅਪਵਿੱਤਰ ਹੋਇਆ ਰਹਿੰਦਾ ਹੈ ॥੧॥
ਮਹਲਾ ੧ ॥
mahalaa 1 |
First Mehl:
ਨਾਨਕ ਚੁਲੀਆ ਸੁਚੀਆ ਜੇ ਭਰਿ ਜਾਣੈ ਕੋਇ ॥
naanak chuleea sucheea je bhar jaanai koe |
O Nanak, the mouth is truly cleansed by ritual cleansing, if you really know how to do it.
ਹੇ ਨਾਨਕ! (ਨਿਰਾ ਪਾਣੀ ਨਾਲ ਚੁਲੀਆਂ ਕੀਤਿਆਂ ਆਤਮਕ ਜੀਵਨ ਵਿਚ ਸੁੱਚ ਨਹੀਂ ਆ ਸਕਦੀ, ਪਰ) ਜੇ ਕੋਈ ਮਨੁੱਖ (ਸੱਚੀ ਚੁਲੀ) ਭਰਨੀ ਜਾਣ ਲਏ ਤਾਂ ਸੁੱਚੀਆਂ ਚੁਲੀਆਂ ਇਹ ਹਨ-
ਸੁਰਤੇ ਚੁਲੀ ਗਿਆਨ ਕੀ ਜੋਗੀ ਕਾ ਜਤੁ ਹੋਇ ॥
surate chulee giaan kee jogee kaa jat hoe |
For the intuitively aware, cleansing is spiritual wisdom. For the Yogi, it is self-control.
ਵਿਦਵਾਨ ਵਾਸਤੇ ਚੁਲੀ ਵਿਚਾਰ ਦੀ ਹੈ (ਭਾਵ, ਵਿਦਵਾਨ ਦੀ ਵਿੱਦਵਤਾ ਪਵਿਤ੍ਰ ਹੈ ਜੇ ਉਸ ਦੇ ਅੰਦਰ ਵਿਚਾਰ ਭੀ ਹੈ) ਜੋਗੀ ਦਾ ਕਾਮ-ਵਾਸ਼ਨਾ ਤੋਂ ਬਚੇ ਰਹਿਣਾ ਜੋਗੀ ਲਈ ਪਵਿਤ੍ਰ ਚੁਲੀ ਹੈ,
ਬ੍ਰਹਮਣ ਚੁਲੀ ਸੰਤੋਖ ਕੀ ਗਿਰਹੀ ਕਾ ਸਤੁ ਦਾਨੁ ॥
brahaman chulee santokh kee girahee kaa sat daan |
For the Brahmin, cleansing is contentment for the householder, it is truth and charity.
ਬ੍ਰਾਹਮਣ ਲਈ ਚੁਲੀ ਸੰਤੋਖ ਹੈ ਤੇ ਗ੍ਰਿਹਸਤੀ ਲਈ ਚੁਲੀ ਹੈ ਉੱਚਾ ਆਚਰਨ ਅਤੇ ਸੇਵਾ।
ਰਾਜੇ ਚੁਲੀ ਨਿਆਵ ਕੀ ਪੜਿਆ ਸਚੁ ਧਿਆਨੁ ॥
raaje chulee niaav kee parriaa sach dhiaan |
For the king, cleansing is justice for the scholar, it is true meditation.
ਪੜ੍ਹੇ (ਵਿਦਵਾਨਾਂ) ਲਈ ਸੱਚ ਸਰੂਪ ਪਰਮਾਤਮਾ ਅਤੇ ਰਾਜੇ ਵਾਸਤੇ ਇਨਸਾਫ਼ ਚੁਲੀ ਹੈ।
ਪਾਣੀ ਚਿਤੁ ਨ ਧੋਪਈ ਮੁਖਿ ਪੀਤੈ ਤਿਖ ਜਾਇ ॥
paanee chit na dhopee mukh peetai tikh jaae |
The consciousness is not washed with water you drink it to quench your thirst.
ਪਾਣੀ ਨਾਲ (ਚੁਲੀ ਕੀਤਿਆਂ) ਮਨ ਨਹੀਂ ਧੁਪ ਸਕਦਾ, (ਹਾਂ) ਮੂੰਹ ਨਾਲ ਪਾਣੀ ਪੀਤਿਆਂ ਤ੍ਰਿਹ ਮਿਟ ਜਾਂਦੀ ਹੈ
ਪਾਣੀ ਪਿਤਾ ਜਗਤ ਕਾ ਫਿਰਿ ਪਾਣੀ ਸਭੁ ਖਾਇ ॥੨॥
paanee pitaa jagat kaa fir paanee sabh khaae |2|
Water is the father of the world in the end, water destroys it all. ||2||
(ਪਰ ਪਾਣੀ ਦੀ ਚੁਲੀ ਨਾਲ ਪਵਿਤ੍ਰਤਾ ਆਉਣ ਦੇ ਥਾਂ ਤਾਂ ਸਗੋਂ ਸੂਤਕ ਦਾ ਭਰਮ ਪੈਦਾ ਹੋਣਾ ਚਾਹੀਦਾ ਹੈ ਕਿਉਂਕਿ) ਪਾਣੀ ਤੋਂ ਸਾਰਾ ਸੰਸਾਰ ਪੈਦਾ ਹੁੰਦਾ ਹੈ ਤੇ ਪਾਣੀ ਹੀ ਸਾਰੇ ਜਗਤ ਨੂੰ ਨਾਸ ਕਰਦਾ ਹੈ ॥੨॥
ਪਉੜੀ ॥
paurree |
Pauree:
ਨਾਇ ਸੁਣਿਐ ਸਭ ਸਿਧਿ ਹੈ ਰਿਧਿ ਪਿਛੈ ਆਵੈ ॥
naae suniai sabh sidh hai ridh pichhai aavai |
Hearing the Name, all supernatural spiritual powers are obtained, and wealth follows along.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਸਾਰੀਆਂ ਕਰਾਮਾਤੀ ਤਾਕਤਾਂ ਪਿੱਛੇ ਲੱਗੀਆਂ ਫਿਰਦੀਆਂ ਹਨ (ਸੁਤੇ ਹੀ ਪ੍ਰਾਪਤ ਹੋ ਜਾਂਦੀਆਂ ਹਨ)
ਨਾਇ ਸੁਣਿਐ ਨਉ ਨਿਧਿ ਮਿਲੈ ਮਨ ਚਿੰਦਿਆ ਪਾਵੈ ॥
naae suniai nau nidh milai man chindiaa paavai |
Hearing the Name, the nine treasures are received, and the mind's desires are obtained.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਜਗਤ ਦੇ ਸਾਰੇ ਪਦਾਰਥ ਹਾਸਲ ਹੋ ਜਾਂਦੇ ਹਨ, ਜੋ ਕੁਝ ਮਨ ਚਿਤਵਦਾ ਹੈ ਮਿਲ ਜਾਂਦਾ ਹੈ
ਨਾਇ ਸੁਣਿਐ ਸੰਤੋਖੁ ਹੋਇ ਕਵਲਾ ਚਰਨ ਧਿਆਵੈ ॥
naae suniai santokh hoe kavalaa charan dhiaavai |
Hearing the Name, contentment comes, and Maya meditates at one's feet.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ (ਮਨ ਵਿਚ) ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ (ਭੀ) ਸੇਵਾ ਕਰਨ ਲੱਗ ਪੈਂਦੀ ਹੈ
ਨਾਇ ਸੁਣਿਐ ਸਹਜੁ ਊਪਜੈ ਸਹਜੇ ਸੁਖੁ ਪਾਵੈ ॥
naae suniai sehaj aoopajai sahaje sukh paavai |
Hearing the Name, intuitive peace and poise wells up.
ਪ੍ਰਭੂ ਦੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਉਹ ਅਵਸਥਾ ਪੈਦਾ ਹੋ ਜਾਂਦੀ ਹੈ ਜਿੱਥੇ ਮਨ ਡੋਲਦਾ ਨਹੀਂ, ਤੇ ਇਸ ਅਡੋਲ ਅਵਸਥਾ ਵਿਚ (ਅੱਪੜ ਕੇ) ਸੁਖ ਪ੍ਰਾਪਤ ਹੋ ਜਾਂਦਾ ਹੈ।
ਗੁਰਮਤੀ ਨਾਉ ਪਾਈਐ ਨਾਨਕ ਗੁਣ ਗਾਵੈ ॥੭॥
guramatee naau paaeeai naanak gun gaavai |7|
Through the Guru's Teachings, the Name is obtained O Nanak, sing His Glorious Praises. ||7||
ਪਰ, ਹੇ ਨਾਨਕ! ਗੁਰੂ ਦੀ ਮੱਤ ਲਿਆਂ ਹੀ ਨਾਮ ਮਿਲਦਾ ਹੈ, (ਤੇ ਗੁਰੂ ਦੇ ਰਾਹ ਤੇ ਤੁਰਨ ਵਾਲਾ ਮਨੁੱਖ ਸਦਾ ਪ੍ਰਭੂ ਦੇ) ਗੁਣ ਗਾਂਦਾ ਹੈ ॥੭॥
ਸਲੋਕ ਮਹਲਾ ੧ ॥
salok mahalaa 1 |
Salok, First Mehl:
ਦੁਖ ਵਿਚਿ ਜੰਮਣੁ ਦੁਖਿ ਮਰਣੁ ਦੁਖਿ ਵਰਤਣੁ ਸੰਸਾਰਿ ॥
dukh vich jaman dukh maran dukh varatan sansaar |
In pain, we are born in pain, we die. In pain, we deal with the world.
ਜੀਵ ਦਾ ਜਨਮ ਦੁੱਖ ਵਿਚ ਤੇ ਮੌਤ ਭੀ ਦੁੱਖ ਵਿਚ ਹੀ ਹੁੰਦੀ ਹੈ (ਭਾਵ, ਜਨਮ ਤੋਂ ਮਰਨ ਤਕ ਸਾਰੀ ਉਮਰ ਜੀਵ ਦੁੱਖ ਵਿਚ ਹੀ ਫਸਿਆ ਰਹਿੰਦਾ ਹੈ) ਦੁੱਖ ਵਿਚ (ਗ੍ਰਸਿਆ ਹੋਇਆ ਹੀ) ਜਗਤ ਵਿਚ ਸਾਰਾ ਕਾਰ-ਵਿਹਾਰ ਕਰਦਾ ਹੈ।
ਦੁਖੁ ਦੁਖੁ ਅਗੈ ਆਖੀਐ ਪੜਿੑ ਪੜਿੑ ਕਰਹਿ ਪੁਕਾਰ ॥
dukh dukh agai aakheeai parra parra kareh pukaar |
Hereafter, there is said to be pain, only pain the more the mortals read, the more they cry out.
(ਵਿੱਦਿਆ) ਪੜ੍ਹ ਪੜ੍ਹ ਕੇ ਭੀ (ਜੀਵ) ਵਿਲਕਦੇ ਹੀ ਹਨ, (ਜੋ ਕੁਝ) ਸਾਹਮਣੇ (ਪ੍ਰਾਪਤ ਹੁੰਦਾ ਹੈ ਉਸ ਨੂੰ) ਦੁੱਖ ਹੀ ਦੁੱਖ ਕਿਹਾ ਜਾ ਸਕਦਾ ਹੈ।
ਦੁਖ ਕੀਆ ਪੰਡਾ ਖੁਲੑੀਆ ਸੁਖੁ ਨ ਨਿਕਲਿਓ ਕੋਇ ॥
dukh keea panddaa khulaeea sukh na nikalio koe |
The packages of pain are untied, but peace does not emerge.
(ਜੀਵ ਦੇ ਭਾਗਾਂ ਨੂੰ) ਦੁੱਖਾਂ ਦੀਆਂ (ਮਾਨੋ) ਪੰਡਾਂ ਖੁਲ੍ਹੀਆਂ ਹੋਈਆਂ ਹਨ, (ਇਸ ਦੇ ਕਿਸੇ ਭੀ ਉੱਦਮ ਵਿਚੋਂ) ਕੋਈ ਸੁਖ ਨਹੀਂ ਨਿਕਲਦਾ
ਦੁਖ ਵਿਚਿ ਜੀਉ ਜਲਾਇਆ ਦੁਖੀਆ ਚਲਿਆ ਰੋਇ ॥
dukh vich jeeo jalaaeaa dukheea chaliaa roe |
In pain, the soul burns in pain, it departs weeping and wailing.
(ਸਾਰੀ ਉਮਰ) ਦੁੱਖਾਂ ਵਿਚ ਜਿੰਦ ਸਾੜਦਾ ਰਹਿੰਦਾ ਹੈ (ਆਖ਼ਰ) ਦੁੱਖਾਂ ਦਾ ਮਾਰਿਆ ਹੋਇਆ ਰੋਂਦਾ ਹੀ (ਇਥੋਂ) ਤੁਰ ਪੈਂਦਾ ਹੈ।
ਨਾਨਕ ਸਿਫਤੀ ਰਤਿਆ ਮਨੁ ਤਨੁ ਹਰਿਆ ਹੋਇ ॥
naanak sifatee ratiaa man tan hariaa hoe |
O Nanak, imbued with the Lord's Praise, the mind and body blossom forth, rejuvenated.
ਹੇ ਨਾਨਕ! ਜੇ ਪ੍ਰਭੂ ਦੀ ਸਿਫ਼ਤ-ਸਾਲਾਹ ਵਿਚ ਰੰਗੇ ਜਾਈਏ ਤਾਂ ਮਨ ਤਨ ਹਰੇ ਹੋ ਜਾਂਦੇ ਹਨ।
ਦੁਖ ਕੀਆ ਅਗੀ ਮਾਰੀਅਹਿ ਭੀ ਦੁਖੁ ਦਾਰੂ ਹੋਇ ॥੧॥
dukh keea agee maareeeh bhee dukh daaroo hoe |1|
In the fire of pain, the mortals die but pain is also the cure. ||1||
ਜੀਵ ਦੁੱਖਾਂ ਦੇ ਸਾੜਿਆਂ ਨਾਲ (ਆਤਮਕ ਮੌਤ) ਮਰਦੇ ਹਨ, ਪਰ ਫਿਰ ਇਸ ਦਾ ਇਲਾਜ ਭੀ ਦੁੱਖ ਹੀ ਹੈ। (ਸਵੇਰੇ ਮੰਜੇ ਤੇ ਸੁਖ ਵਿਚ ਸੁੱਤਾ ਰਹੇ ਤਾਂ ਇਹ ਦੁੱਖ ਬਣ ਜਾਂਦਾ ਹੈ ਪਰ ਜੇ ਸਵੇਰੇ ਉਠਿ ਬਾਹਰਿ ਜਾ ਕੇ ਕਸਰਤ ਆਦਿਕ ਕਸ਼ਟ ਉਠਾਏ ਤਾਂ ਉਹ ਦੁੱਖ ਸੁਖਦਾਈ ਬਣਦਾ ਹੈ) ॥੧॥
ਮਹਲਾ ੧ ॥
mahalaa 1 |
First Mehl:
ਨਾਨਕ ਦੁਨੀਆ ਭਸੁ ਰੰਗੁ ਭਸੂ ਹੂ ਭਸੁ ਖੇਹ ॥
naanak duneea bhas rang bhasoo hoo bhas kheh |
O Nanak, worldly pleasures are nothing more than dust. They are the dust of the dust of ashes.
ਹੇ ਨਾਨਕ! ਦੁਨੀਆ ਦਾ ਰੰਗ-ਤਮਾਸ਼ਾ ਸੁਆਹ (ਦੇ ਬਰਾਬਰ) ਹੈ, ਨਿਰੀ ਸੁਆਹ ਹੀ ਸੁਆਹ ਹੈ, ਨਿਰੀ ਖੇਹ ਹੀ ਖੇਹ ਹੈ।
ਭਸੋ ਭਸੁ ਕਮਾਵਣੀ ਭੀ ਭਸੁ ਭਰੀਐ ਦੇਹ ॥
bhaso bhas kamaavanee bhee bhas bhareeai deh |
The mortal earns only the dust of the dust his body is covered with dust.
(ਇਹਨਾਂ ਰੰਗ-ਤਮਾਸ਼ਿਆਂ ਵਿਚ ਲੱਗ ਕੇ ਜੀਵ, ਮਾਨੋ,) ਖੇਹ ਹੀ ਖੇਹ ਕਮਾਂਦਾ ਹੈ, (ਜਿਉਂ ਜਿਉਂ ਇਹ ਖੇਹ ਇਕੱਠੀ ਕਰਦਾ ਹੈ ਤਿਉਂ ਤਿਉਂ) ਇਸ ਦਾ ਸਰੀਰ (ਵਿਕਾਰਾਂ ਦੀ) ਖੇਹ ਨਾਲ ਹੀ ਹੋਰ ਹੋਰ ਲਿੱਬੜਦਾ ਹੈ।
ਜਾ ਜੀਉ ਵਿਚਹੁ ਕਢੀਐ ਭਸੂ ਭਰਿਆ ਜਾਇ ॥
jaa jeeo vichahu kadteeai bhasoo bhariaa jaae |
When the soul is taken out of the body, it too is covered with dust.
(ਮਰਨ ਤੇ) ਜਦੋਂ ਜਿੰਦ (ਸਰੀਰ) ਵਿਚੋਂ ਵੱਖਰੀ ਕੀਤੀ ਜਾਂਦੀ ਹੈ, ਤਾਂ ਇਹ ਜਿੰਦ (ਵਿਕਾਰਾਂ ਦੀ) ਸੁਆਹ ਨਾਲ ਹੀ ਲਿੱਬੜੀ ਹੋਈ (ਇਥੋਂ) ਜਾਂਦੀ ਹੈ,
ਅਗੈ ਲੇਖੈ ਮੰਗਿਐ ਹੋਰ ਦਸੂਣੀ ਪਾਇ ॥੨॥
agai lekhai mangiai hor dasoonee paae |2|
And when one's account is called for in the world hereafter, he receives only ten times more dust. ||2||
ਤੇ ਪਰਲੋਕ ਵਿਚ ਜਦੋਂ ਕੀਤੇ ਕਰਮਾਂ ਦਾ ਲੇਖਾ ਹੁੰਦਾ ਹੈ (ਤਦੋਂ) ਹੋਰ ਦਸ-ਗੁਣੀ ਵਧੀਕ ਸੁਆਹ (ਭਾਵ, ਸ਼ਰਮਿੰਦਗੀ) ਇਸ ਨੂੰ ਮਿਲਦੀ ਹੈ ॥੨॥
ਪਉੜੀ ॥
paurree |
Pauree:
ਨਾਇ ਸੁਣਿਐ ਸੁਚਿ ਸੰਜਮੋ ਜਮੁ ਨੇੜਿ ਨ ਆਵੈ ॥
naae suniai such sanjamo jam nerr na aavai |
Hearing the Name, one is blessed with purity and self-control, and the Messenger of Death will not draw near.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਪਵਿਤ੍ਰਤਾ ਪ੍ਰਾਪਤ ਹੁੰਦੀ ਹੈ, ਮਨ ਨੂੰ ਵੱਸ ਕਰਨ ਦੀ ਸਮਰੱਥਾ ਆ ਜਾਂਦੀ ਹੈ, ਜਮ (ਭੀ, ਭਾਵ, ਮੌਤ ਦਾ ਡਰ) ਨੇੜੇ ਨਹੀਂ ਢੁੱਕਦਾ
ਨਾਇ ਸੁਣਿਐ ਘਟਿ ਚਾਨਣਾ ਆਨੑੇਰੁ ਗਵਾਵੈ ॥
naae suniai ghatt chaananaa aanaer gavaavai |
Hearing the Name, the heart is illumined, and darkness is dispelled.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਹਿਰਦੇ ਵਿਚ (ਪ੍ਰਭੂ ਦੀ ਜੋਤਿ ਦਾ) ਚਾਨਣ ਹੋ ਜਾਂਦਾ ਹੈ (ਤੇ ਆਤਮਕ ਜੀਵਨ ਦੀ ਸੂਝ ਵਲੋਂ) ਹਨੇਰਾ ਦੂਰ ਹੋ ਜਾਂਦਾ ਹੈ
ਨਾਇ ਸੁਣਿਐ ਆਪੁ ਬੁਝੀਐ ਲਾਹਾ ਨਾਉ ਪਾਵੈ ॥
naae suniai aap bujheeai laahaa naau paavai |
Hearing the Name, one comes to understand his own self, and the profit of the Name is obtained.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਆਪਣੇ ਅਸਲੇ ਨੂੰ ਸਮਝ ਲਈਦਾ ਹੈ ਤੇ ਪ੍ਰਭੂ ਦਾ ਨਾਮ (ਜੋ ਮਨੁੱਖਾ ਜੀਵਨ ਦਾ ਅਸਲ) ਲਾਭ (ਹੈ) ਖੱਟ ਲਈਦਾ ਹੈ
ਨਾਇ ਸੁਣਿਐ ਪਾਪ ਕਟੀਅਹਿ ਨਿਰਮਲ ਸਚੁ ਪਾਵੈ ॥
naae suniai paap katteeeh niramal sach paavai |
Hearing the Name, sins are eradicated, and one meets the Immaculate True Lord.
ਜੇ ਨਾਮ ਵਿਚ ਸੁਰਤ ਜੋੜੀ ਰੱਖੀਏ ਤਾਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਪਵਿਤ੍ਰ ਸੱਚਾ ਪ੍ਰਭੂ ਮਿਲ ਪੈਂਦਾ ਹੈ।
ਨਾਨਕ ਨਾਇ ਸੁਣਿਐ ਮੁਖ ਉਜਲੇ ਨਾਉ ਗੁਰਮੁਖਿ ਧਿਆਵੈ ॥੮॥
naanak naae suniai mukh ujale naau guramukh dhiaavai |8|
O Nanak, hearing the Name, one's face becomes radiant. As Gurmukh, meditate on the Name. ||8||
ਹੇ ਨਾਨਕ! ਜੇ ਨਾਮ ਵਿਚ ਧਿਆਨ ਜੋੜੀਏ ਤਾਂ ਮੱਥੇ ਖਿੜੇ ਰਹਿੰਦੇ ਹਨ। ਪਰ ਇਹ ਨਾਮ ਉਹੀ ਮਨੁੱਖ ਸਿਮਰ ਸਕਦਾ ਹੈ ਜੋ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ॥੮॥
ਸਲੋਕ ਮਹਲਾ ੧ ॥
salok mahalaa 1 |
Salok, First Mehl:
ਘਰਿ ਨਾਰਾਇਣੁ ਸਭਾ ਨਾਲਿ ॥
ghar naaraaein sabhaa naal |
In your home, is the Lord God, along with all your other gods.
(ਬ੍ਰਾਹਮਣ ਆਪਣੇ) ਘਰ ਵਿਚ ਬਹੁਤ ਸਾਰੀਆਂ ਮੂਰਤੀਆਂ ਸਮੇਤ ਠਾਕਰਾਂ ਦੀ ਮੂਰਤੀ ਅਸਥਾਪਨ ਕਰਦਾ ਹੈ,