ਅੰਗ ੧੩੭੬Ang 1376 / 1430
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥
haath paau kar kaam sabh cheet niranjan naal |213|
With your hands and feet, do all your work, but let your consciousness remain with the Immaculate Lord. ||213||
ਹੱਥ ਪੈਰ ਵਰਤ ਕੇ ਸਾਰਾ ਕੰਮ-ਕਾਜ ਕਰ, ਅਤੇ ਆਪਣਾ ਚਿਤ ਮਾਇਆ-ਰਹਿਤ ਪਰਮਾਤਮਾ ਨਾਲ ਜੋੜ ॥੨੧੩॥
ਮਹਲਾ ੫ ॥
mahalaa 5 |
Fifth Mehl:
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥
kabeeraa hamaraa ko nahee ham kis hoo ke naeh |
Kabeer, no one belongs to me, and I belong to no one else.
ਹੇ ਕਬੀਰ! ਨਾਹ ਕੋਈ ਅਸਾਡਾ ਸਦਾ ਦਾ ਸਾਥੀ ਹੈ ਅਤੇ ਨਾਹ ਹੀ ਅਸੀਂ ਕਿਸੇ ਦੇ ਸਦਾ ਲਈ ਸਾਥੀ ਬਣ ਸਕਦੇ ਹਾਂ (ਬੇੜੀ ਦੇ ਪੂਰ ਦਾ ਮੇਲਾ ਹੈ)
ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥
jin ihu rachan rachaaeaa tis hee maeh samaeh |214|
The One who created the creation - into Him I shall be absorbed. ||214||
(ਤਾਂ ਤੇ) ਜਿਸ ਪਰਮਾਤਮਾ ਨੇ ਇਹ ਰਚਨਾ ਰਚੀ ਹੈ, ਅਸੀਂ ਤਾਂ ਉਸੇ ਦੀ ਯਾਦ ਵਿਚ ਟਿਕੇ ਰਹਿੰਦੇ ਹਾਂ ॥੨੧੪॥
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥
kabeer keecharr aattaa gir pariaa kichhoo na aaeo haath |
Kabeer, the flour has fallen into the mud nothing has come into my hands.
ਹੇ ਕਬੀਰ! (ਕੋਈ ਤੀਵੀਂ ਜੁ ਕਿਸੇ ਦੇ ਘਰੋਂ ਆਟਾ ਪੀਹ ਕੇ ਲਿਆਈ, ਆਪਣੇ ਘਰ ਆਉਂਦਿਆਂ ਰਾਹ ਵਿਚ ਉਹ) ਆਟਾ ਚਿੱਕੜ ਵਿਚ ਡਿੱਗ ਪਿਆ, ਉਸ (ਵਿਚਾਰੀ) ਦੇ ਹੱਥ-ਪੱਲੇ ਕੁਝ ਭੀ ਨਾਹ ਪਿਆ।
ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥
peesat peesat chaabiaa soee nibahiaa saath |215|
That which was eaten while it was being ground - that alone is of any use. ||215||
ਚੱਕੀ ਪੀਂਹਦਿਆਂ ਪੀਂਹਦਿਆਂ ਜਿਤਨੇ ਕੁ ਦਾਣੇ ਉਸ ਨੇ ਚੱਬ ਲਏ, ਬੱਸ! ਉਹੀ ਉਸ ਦੇ ਕੰਮ ਆਇਆ ॥੨੧੫॥
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥
kabeer man jaanai sabh baat jaanat hee aaugan karai |
Kabeer, the mortal knows everything, and knowing, he still makes mistakes.
ਹੇ ਕਬੀਰ! (ਜੋ ਮਨੁੱਖ ਹਰ ਰੋਜ਼ ਧਰਮ = ਅਸਥਾਨ ਤੇ ਜਾ ਕੇ ਭਜਨ ਭਗਤੀ ਕਰਨ ਪਿਛੋਂ ਸਾਰਾ ਦਿਨ ਠੱਗੀ-ਫ਼ਰੇਬ ਦੀ ਕਿਰਤ-ਕਮਾਈ ਕਰਦਾ ਹੈ, ਉਹ ਇਸ ਗੱਲੋਂ ਨਾਵਾਕਿਫ਼ ਨਹੀਂ ਕਿ ਇਹ ਮਾੜੀ ਗੱਲ ਹੈ, ਉਸ ਦਾ) ਮਨ ਸਭ ਕੁਝ ਜਾਣਦਾ ਹੈ, ਪਰ ਉਹ ਜਾਣਦਾ ਹੋਇਆ ਭੀ (ਠੱਗੀ ਦੀ ਕਮਾਈ ਵਾਲਾ) ਪਾਪ ਕਰੀ ਜਾਂਦਾ ਹੈ।
ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥
kaahe kee kusalaat haath deep kooe parai |216|
What good is a lamp in one's hand, if he falls into the well? ||216||
(ਪਰਮਾਤਮਾ ਦੀ ਭਗਤੀ ਤਾਂ ਇਕ ਜਗਦਾ ਦੀਵਾ ਹੈ ਜਿਸ ਨੇ ਜ਼ਿੰਦਗੀ ਦੇ ਹਨੇਰੇ ਸਫ਼ਰ ਵਿਚ ਮਨੁੱਖ ਨੂੰ ਰਸਤਾ ਵਿਖਾਣਾ ਹੈ, ਵਿਕਾਰਾਂ ਦੇ ਖੂਹ-ਖਾਤੇ ਵਿਚ ਡਿੱਗਣੋਂ ਬਚਾਣਾ ਹੈ, ਪਰ) ਉਸ ਦੀਵੇ ਤੋਂ ਕੀਹ ਸੁਖ ਜੇ ਉਸ ਦੀਵੇ ਦੇ ਅਸਾਡੇ ਹੱਥ ਵਿਚ ਹੁੰਦਿਆਂ ਭੀ ਅਸੀਂ ਖੂਹ ਵਿਚ ਡਿੱਗ ਪਏ? ॥੨੧੬॥
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥
kabeer laagee preet sujaan siau barajai log ajaan |
Kabeer, I am in love with the All-knowing Lord the ignorant ones try to hold me back.
ਹੇ ਕਬੀਰ! (ਜੇ ਤੂੰ "ਚੀਤੁ ਨਿਰੰਜਨ ਨਾਲਿ" ਜੋੜੀ ਰੱਖਣਾ ਹੈ ਤਾਂ ਇਹ ਚੇਤਾ ਰੱਖ ਕਿ ਇਹ) ਮੂਰਖ ਜਗਤ (ਭਾਵ, ਸਾਕ-ਸੰਬੰਧੀਆਂ ਦਾ ਮੋਹ ਅਤੇ ਠੱਗੀ ਦੀ ਕਿਰਤ-ਕਾਰ) ਘਟ ਘਟ ਦੀ ਜਾਨਣ ਵਾਲੇ ਪਰਮਾਤਮਾ ਨਾਲ ਬਣੀ ਪ੍ਰੀਤ ਦੇ ਰਸਤੇ ਵਿਚ ਰੋਕ ਪਾਂਦਾ ਹੈ
ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥
taa siau ttoottee kiau banai jaa ke jeea paraan |217|
How could I ever break with the One, who owns our soul and breath of life. ||217||
(ਅਤੇ ਇਸ ਧੋਖੇ ਵਿਚ ਆਇਆਂ ਘਾਟਾ ਹੀ ਘਾਟਾ ਹੈ, ਕਿਉਂਕਿ) ਜਿਸ ਪਰਮਾਤਮਾ ਦੀ ਦਿੱਤੀ ਹੋਈ ਇਹ ਜਿੰਦ-ਜਾਨ ਹੈ ਉਸ ਨਾਲੋਂ ਵਿਛੜੀ ਹੋਈ (ਕਿਸੇ ਹਾਲਤ ਵਿਚ ਭੀ) ਇਹ ਸੋਹਣੀ ਨਹੀਂ ਲੱਗ ਸਕਦੀ (ਸੌਖੀ ਨਹੀਂ ਰਹਿ ਸਕਦੀ) ॥੨੧੭॥
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥
kabeer kotthe manddap het kar kaahe marahu savaar |
Kabeer, why kill yourself for your love of decorations of your home and mansion?
(ਜਿੰਦ-ਦਾਤੇ ਪ੍ਰਭੂ ਨਾਲੋਂ ਵਿਛੁੜੀ ਜਿੰਦ ਸੌਖੀ ਨਹੀਂ ਰਹਿ ਸਕਦੀ, 'ਤਾ ਸਿਉ ਟੂਟੀ ਕਿਉ ਬਨੈ' ਤਾਂ ਤੇ) ਹੇ ਕਬੀਰ! (ਉਸ ਜਿੰਦ ਦਾਤੇ ਨੂੰ ਭੁਲਾ ਕੇ) ਘਰ ਮਹਲ-ਮਾੜੀਆਂ ਬੜੇ ਸ਼ੌਕ ਨਾਲ ਸਜਾ ਸਜਾ ਕੇ ਕਿਉਂ ਆਤਮਕ ਮੌਤੇ ਮਰ ਰਹੇ ਹੋ?
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥
kaaraj saadte teen hath ghanee ta paune chaar |218|
In the end, only six feet, or a little more, shall be your lot. ||218||
ਤੁਹਾਡੀ ਆਪਣੀ ਲੋੜ ਤਾਂ ਸਾਢੇ ਤਿੰਨ ਹੱਥ ਜ਼ਮੀਨ ਨਾਲ ਪੂਰੀ ਹੋ ਰਹੀ ਹੈ (ਕਿਉਂਕਿ ਹਰ ਰੋਜ਼ ਸੌਣ ਵੇਲੇ ਆਪਣੇ ਕੱਦ ਅਨੁਸਾਰ ਤੁਸੀਂ ਇਤਨੀ ਕੁ ਹੀ ਵਰਤਦੇ ਹੋ), ਪਰ ਜੇ (ਤੁਹਾਡਾ ਕੱਦ ਕੁਝ ਲੰਮਾ ਹੈ, ਜੇ) ਤੁਹਾਨੂੰ ਕੁਝ ਵਧੀਕ ਜ਼ਮੀਨ ਦੀ ਲੋੜ ਪੈਂਦੀ ਹੈ ਤਾਂ ਪੌਣੇ ਚਾਰ ਹੱਥ ਵਰਤ ਲੈਂਦੇ ਹੋਵੋਗੇ ॥੨੧੮॥
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥
kabeer jo mai chitvau naa karai kiaa mere chitave hoe |
Kabeer, whatever I wish for does not happen. What can I accomplish by merely thinking?
ਹੇ ਕਬੀਰ! ("ਚੀਤੁ ਨਿਰੰਜਨ ਨਾਲਿ" ਰੱਖਣ ਦੇ ਥਾਂ ਤੂੰ ਸਾਰਾ ਦਿਨ ਮਾਇਆ ਦੀਆਂ ਹੀ ਸੋਚਾਂ ਸੋਚਦਾ ਰਹਿੰਦਾ ਹੈਂ, ਪਰ ਤੇਰੇ) ਮੇਰੇ ਸੋਚਾਂ ਸੋਚਣ ਨਾਲ ਕੁੱਝ ਨਹੀਂ ਬਣਦਾ ਪਰਮਾਤਮਾ ਉਹ ਕੁਝ ਨਹੀਂ ਕਰਦਾ ਜੋ ਮੈਂ ਸੋਚਦਾ ਹਾਂ (ਭਾਵ, ਜੋ ਅਸੀਂ ਸੋਚਦੇ ਰਹਿੰਦੇ ਹਾਂ)।
ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥
apanaa chitaviaa har karai jo mere chit na hoe |219|
The Lord does whatever He wishes it is not up to me at all. ||219||
ਪ੍ਰਭੂ ਉਹ ਕੁਝ ਕਰਦਾ ਹੈ ਜੋ ਉਹ ਆਪ ਸੋਚਦਾ ਹੈ, ਤੇ ਜੋ ਕੁਝ ਉਹ ਪਰਮਾਤਮਾ ਸੋਚਦਾ ਹੈ ਉਹ ਅਸਾਡੇ ਚਿੱਤ-ਚੇਤੇ ਭੀ ਨਹੀਂ ਹੁੰਦਾ ॥੨੧੯॥
ਮਃ ੩ ॥
mahalaa 3 |
Third Mehl:
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥
chintaa bhi aap karaaeisee achint bhi aape dee |
God Himself makes the mortals anxious, and He Himself takes the anxiety away.
ਹੇ ਕਬੀਰ! (ਜੀਵਾਂ ਦੇ ਕੀਹ ਵੱਸ?) ਪ੍ਰਭੂ ਆਪ ਹੀ ਜੀਵਾਂ ਦੇ ਮਨ ਵਿਚ ਦੁਨੀਆ ਦੇ ਫ਼ਿਕਰ-ਸੋਚਾਂ ਪੈਦਾ ਕਰਦਾ ਹੈ, ਉਹ ਅਵਸਥਾ ਭੀ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਜਦੋਂ ਮਨੁੱਖ ਇਹਨਾਂ ਫ਼ਿਕਰ-ਸੋਚਾਂ ਤੋਂ ਰਹਿਤ ਹੋ ਜਾਂਦਾ ਹੈ।
ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥
naanak so saalaaheeai ji sabhanaa saar karee |220|
O Nanak, praise the One, who takes care of all. ||220||
ਹੇ ਨਾਨਕ! ਜੋ ਪ੍ਰਭੂ ਸਭ ਜੀਵਾਂ ਦੀ ਸੰਭਾਲ ਕਰਦਾ ਹੈ ਉਸੇ ਦੇ ਗੁਣ ਗਾਣੇ ਚਾਹੀਦੇ ਹਨ (ਭਾਵ ਪ੍ਰਭੂ ਅੱਗੇ ਹੀ ਅਰਦਾਸ ਕਰ ਕੇ ਦੁਨੀਆ ਦੇ ਫ਼ਿਕਰ-ਸੋਚਾਂ ਤੋਂ ਬਚੇ ਰਹਿਣ ਦੀ ਦਾਤ ਮੰਗੀਏ) ॥੨੨੦॥
ਮਃ ੫ ॥
mahalaa 5 |
Fifth Mehl:
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥
kabeer raam na chetio firiaa laalach maeh |
Kabeer, the mortal does not remember the Lord he wanders around, engrossed in greed.
ਹੇ ਕਬੀਰ! ਜੋ ਮਨੁੱਖ ਪਰਮਾਤਮਾ ਦਾ ਸਿਮਰਨ ਨਹੀਂ ਕਰਦਾ (ਸਿਮਰਨ ਨਾਹ ਕਰਨ ਦਾ ਨਤੀਜਾ ਹੀ ਇਹ ਨਿਕਲਦਾ ਹੈ ਕਿ ਉਹ ਦੁਨੀਆ ਦੀਆਂ ਸੋਚਾਂ ਸੋਚਦਾ ਹੈ, ਤੇ ਦੁਨੀਆ ਦੇ) ਲਾਲਚ ਵਿਚ ਭਟਕਦਾ ਫਿਰਦਾ ਹੈ।
ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥
paap karantaa mar geaa aaudh punee khin maeh |221|
Committing sins, he dies, and his life ends in an instant. ||221||
ਪਾਪ ਕਰਦਿਆਂ ਕਰਦਿਆਂ ਉਹ (ਭਾਗ-ਹੀਣ) ਆਤਮਕ ਮੌਤੇ ਮਰ ਜਾਂਦਾ ਹੈ (ਉਸ ਦੇ ਅੰਦਰੋਂ ਉੱਚਾ ਆਤਮਕ ਜੀਵਨ ਮੁੱਕ ਜਾਂਦਾ ਹੈ), ਅਤੇ ਉਹ ਵਿਕਾਰਾਂ ਵਿਚ ਰੱਜਦਾ ਭੀ ਨਹੀਂ ਕਿ ਅਚਨਚੇਤ ਉਮਰ ਮੁੱਕ ਜਾਂਦੀ ਹੈ ॥੨੨੧॥
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥
kabeer kaaeaa kaachee kaaravee keval kaachee dhaat |
Kabeer, the body is like a clay vessel or a brittle metal pot.
ਹੇ ਕਬੀਰ! ਇਹ ਸਰੀਰ ਕੱਚਾ ਲੋਟਾ (ਸਮਝ ਲੈ), ਇਸ ਦਾ ਅਸਲਾ ਨਿਰੋਲ ਕੱਚੀ ਮਿੱਟੀ (ਮਿਥ ਲੈ)।
ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥
saabat rakheh ta raam bhaj naeh ta binatthee baat |222|
If you wish to keep it safe and sound, then vibrate and meditate on the Lord otherwise, the thing shall break. ||222||
ਜੇ ਤੂੰ ਇਸ ਨੂੰ (ਬਾਹਰਲੇ ਭੈੜੇ ਅਸਰਾਂ ਤੋਂ) ਪਵ੍ਰਿਤ ਰੱਖਣਾ ਲੋੜਦਾ ਹੈਂ ਤਾਂ ਪਰਮਾਤਮਾ ਦਾ ਨਾਮ ਸਿਮਰ, ਨਹੀਂ ਤਾਂ (ਮਨੁੱਖਾ ਜਨਮ ਦੀ ਇਹ) ਖੇਡ ਵਿਗੜੀ ਹੀ ਜਾਣ ਲੈ (ਭਾਵ, ਜ਼ਰੂਰ ਵਿਗੜ ਜਾਇਗੀ) ॥੨੨੨॥
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥
kabeer keso keso kookeeai na soeeai asaar |
Kabeer, chant the Name of the Beautifully-haired Lord do not sleep unaware.
ਹੇ ਕਬੀਰ! (ਜੇ ਇਸ ਸਰੀਰ ਨੂੰ ਵਿਕਾਰਾਂ ਵਲੋਂ 'ਸਾਬਤੁ ਰਖਹਿ ਤ') ਹਰ ਵੇਲੇ ਪਰਮਾਤਮਾ ਦਾ ਨਾਮ ਯਾਦ ਕਰਦੇ ਰਹੀਏ, ਕਿਸੇ ਵੇਲੇ ਭੀ ਵਿਕਾਰਾਂ ਵਲੋਂ ਬੇ-ਪਰਵਾਹ ਨਾਹ ਹੋਈਏ।
ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥
raat divas ke kookane kabahoo ke sunai pukaar |223|
Chanting His Name night and day, the Lord will eventually hear your call. ||223||
ਜੇ ਦਿਨ ਰਾਤ (ਹਰ ਵੇਲੇ) ਪਰਮਾਤਮਾ ਨੂੰ ਸਿਮਰਦੇ ਰਹੀਏ ਤਾਂ ਕਿਸੇ ਨ ਕਿਸੇ ਵੇਲੇ ਉਹ ਪ੍ਰਭੂ ਜੀਵ ਦੀ ਅਰਦਾਸ ਸੁਣ ਹੀ ਲੈਂਦਾ ਹੈ (ਤੇ ਇਸ ਨੂੰ ਆਤਮਕ ਮੌਤੇ ਮਰਨੋਂ ਬਚਾ ਲੈਂਦਾ ਹੈ) ॥੨੨੩॥
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥
kabeer kaaeaa kajalee ban bheaa man kunchar may mant |
Kabeer, the body is a banana forest, and the mind is an intoxicated elephant.
ਹੇ ਕਬੀਰ! (ਜੇ ਕੇਸੋ ਕੇਸੋ ਨਾਹ ਕੂਕੀਏ, ਜੇ ਪਰਮਾਤਮਾ ਦਾ ਸਿਮਰਨ ਨਾਹ ਕਰੀਏ ਤਾਂ ਅਨੇਕਾਂ ਵਿਕਾਰ ਪੈਦਾ ਹੋ ਜਾਣ ਕਰਕੇ) ਇਹ ਮਨੁੱਖਾ ਸਰੀਰ, ਮਾਨੋ, 'ਕਜਲੀ ਬਨੁ' ਬਣ ਜਾਂਦਾ ਹੈ ਜਿਸ ਵਿਚ ਮਨ-ਹਾਥੀ ਆਪਣੇ ਮਦ ਵਿਚ ਮੱਤਾ ਹੋਇਆ ਫਿਰਦਾ ਹੈ।
ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥
ankas gayaan ratan hai khevatt biralaa sant |224|
The jewel of spiritual wisdom is the prod, and the rare Saint is the rider. ||224||
ਇਸ ਹਾਥੀ ਨੂੰ ਕਾਬੂ ਵਿਚ ਰੱਖਣ ਲਈ ਗੁਰੂ ਦਾ ਸ੍ਰੇਸ਼ਟ ਗਿਆਨ ਹੀ ਕੁੰਡਾ ਬਣ ਸਕਦਾ ਹੈ, ਕੋਈ ਭਾਗਾਂ ਵਾਲਾ ਗੁਰਮੁਖਿ (ਇਸ ਗਿਆਨ-ਕੁੰਡੇ ਨੂੰ ਵਰਤ ਕੇ ਮਨ-ਹਾਥੀ ਨੂੰ) ਚਲਾਣ-ਜੋਗਾ ਹੁੰਦਾ ਹੈ ॥੨੨੪॥
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥
kabeer raam ratan mukh kotharee paarakh aagai khol |
Kabeer, the Lord's Name is the jewel, and the mouth is the purse open this purse to the Appraiser.
ਹੇ ਕਬੀਰ! ਪਰਮਾਤਮਾ ਦਾ ਨਾਮ (ਦੁਨੀਆ ਵਿਚ) ਸਭ ਤੋਂ ਕੀਮਤੀ ਪਦਾਰਥ ਹੈ, (ਇਸ ਪਦਾਰਥ ਨੂੰ ਸਾਂਭ ਕੇ ਰੱਖਣ ਵਾਸਤੇ) ਆਪਣੇ ਮੂੰਹ ਨੂੰ ਗੁੱਥੀ ਬਣਾ ਤੇ ਇਸ ਰਤਨ ਦੀ ਕਦਰ-ਕੀਮਤ ਜਾਣਨ ਵਾਲੇ ਕਿਸੇ ਗੁਰਮੁਖਿ ਦੇ ਅੱਗੇ ਹੀ ਮੂੰਹ ਖੋਲ੍ਹਣਾ (ਭਾਵ, ਸਤਸੰਗ ਵਿਚ ਪ੍ਰਭੂ-ਨਾਮ ਦੀ ਸਿਫ਼ਤ-ਸਾਲਾਹ ਕਰ)।
ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥
koee aae milaigo gaahakee lego mahage mol |225|
If a buyer can be found, it will go for a high price. ||225||
ਜਦੋਂ ਨਾਮ-ਰਤਨ ਦੀ ਕਦਰ ਜਾਨਣ ਵਾਲਾ ਕੋਈ ਗਾਹਕ ਸਤਸੰਗ ਵਿਚ ਆ ਅੱਪੜਦਾ ਹੈ ਤਾਂ ਉਹ ਆਪਣਾ ਮਨ ਗੁਰੂ ਦੇ ਹਵਾਲੇ ਕਰ ਕੇ ਨਾਮ ਰਤਨ ਨੂੰ ਖ਼ਰੀਦਦਾ ਹੈ ॥੨੨੫॥
ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥
kabeer raam naam jaanio nahee paalio kattak kuttanb |
Kabeer, the mortal does not know the Lord's Name, but he has raised a very large family.
(ਪਰ), ਹੇ ਕਬੀਰ! ਜਿਸ ਮਨੁੱਖ ਨੂੰ ਪਰਮਾਤਮਾ ਦੇ ਨਾਮ-ਰਤਨ ਦੀ ਕਦਰ-ਕੀਮਤ ਨਹੀਂ ਪੈਂਦੀ, ਉਹ (ਨਾਮ-ਰਤਨ ਨੂੰ ਵਿਸਾਰ ਕੇ ਸਾਰੀ ਉਮਰ) ਬਹੁਤਾ ਟੱਬਰ ਹੀ ਪਾਲਦਾ ਰਹਿੰਦਾ ਹੈ
ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥
dhandhe hee meh mar geo baahar bhee na banb |226|
He dies in the midst of his worldly affairs, and then he is not heard in the external world. ||226||
ਦੁਨੀਆ ਦੇ ਧੰਧਿਆਂ ਵਿਚ ਹੀ ਖਪ ਖਪ ਕੇ ਉਹ ਮਨੁੱਖ ਆਤਮਕ ਮੌਤੇ ਮਰ ਜਾਂਦਾ ਹੈ, ਇਹਨਾਂ ਖਪਾਣਿਆਂ ਵਿਚੋਂ ਨਿਕਲ ਕੇ ਕਦੇ ਉਸ ਦੇ ਮੂੰਹੋਂ ਰਾਮ-ਨਾਮ ਦੀ ਆਵਾਜ਼ ਨਹੀਂ ਨਿਕਲਦੀ (ਨਾਹ ਹੀ ਇਹਨਾਂ ਖਪਾਣਿਆਂ ਵਿਚੋਂ ਕਦੇ ਉਸ ਨੂੰ ਵੇਹਲ ਮਿਲਦੀ ਹੈ, ਤੇ ਨਾਹ ਉਹ ਕਦੇ ਪਰਮਾਤਮਾ ਦਾ ਨਾਮ ਮੂੰਹੋਂ ਉਚਾਰਦਾ ਹੈ) ॥੨੨੬॥
ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥
kabeer aakhee kere maattuke pal pal gee bihaae |
Kabeer, in the blink of an eye, moment by moment, life is passing by.
ਹੇ ਕਬੀਰ! (ਉਸ ਬਦ-ਨਸੀਬ ਦਾ ਹਾਲ ਵੇਖ ਜੋ ਪ੍ਰਭੂ-ਨਾਮ ਦੀ ਕਦਰ-ਕੀਮਤ ਨਾਹ ਜਾਣਦਾ ਹੋਇਆ ਸਾਰੀ ਉਮਰ ਕੁਟੰਬ ਪਾਲਣ ਵਿਚ ਹੀ ਗੁਜ਼ਾਰਦਾ ਹੈ ਤੇ ਕਦੇ ਭੀ ਪ੍ਰਭੂ-ਨਾਮ ਮੂੰਹੋਂ ਨਹੀਂ ਉਚਾਰਦਾ! ਥੋੜੀ ਥੋੜੀ ਕਰ ਕੇ ਬੇ-ਮਲੂਮੇ ਜਿਹੇ) ਉਸ ਦੀ ਉਮਰ ਅੱਖਾਂ ਦੇ ਝਮਕਣ ਜਿਤਨਾ ਸਮਾਂ ਤੇ ਪਲ ਪਲ ਕਰ ਕੇ ਬੀਤ ਜਾਂਦੀ ਹੈ
ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥
man janjaal na chhoddee jam deea damaamaa aae |227|
The mortal does not give up his worldly entanglements the Messenger of Death walks in and beats the drum. ||227||
ਫਿਰ ਭੀ ਉਸ ਦਾ ਮਨ (ਕੁਟੰਬ ਦਾ) ਜੰਜਾਲ ਨਹੀਂ ਛੱਡਦਾ, ਆਖ਼ਰ ਜਮ ਮੌਤ ਦਾ ਨਗਾਰਾ ਆ ਵਜਾਂਦੇ ਹਨ ॥੨੨੭॥
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥
kabeer taravar roopee raam hai fal roopee bairaag |
Kabeer, the Lord is the tree, and disillusionment with the world is the fruit.
ਹੇ ਕਬੀਰ! (ਵਿਕਾਰਾਂ ਦੀ ਤਪਸ਼ ਨਾਲ ਤਪ ਰਹੇ ਇਸ ਸੰਸਾਰ ਵਿਚ) ਪ੍ਰਭੂ ਦਾ ਨਾਮ ਇਕ ਸੋਹਣਾ ਰੁੱਖ ਹੈ।
ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥
chhaaeaa roopee saadh hai jin tajiaa baad bibaad |228|
The Holy man, who has abandoned useless arguments, is the shade of the tree. ||228||
ਜਿਸ ਮਨੁੱਖ ਨੇ (ਆਪਣੇ ਅੰਦਰੋਂ ਇਹਨਾਂ ਵਿਕਾਰਾਂ ਦਾ) ਝਗੜਾ-ਝਾਂਜਾ ਮੁਕਾ ਦਿੱਤਾ ਹੈ ਉਹ ਗੁਰਮੁਖਿ ਇਸ ਰੁੱਖ ਦੀ, ਮਾਨੋ, ਛਾਂ ਹੈ। (ਜੋ ਭਾਗਾਂ ਵਾਲਾ ਬੰਦਾ ਉਸ ਤਪਸ਼ ਤੋਂ ਬਚਣ ਲਈ ਇਸ ਛਾਂ ਦਾ ਆਸਰਾ ਲੈਂਦਾ ਹੈ ਉਸ ਨੂੰ) ਵੈਰਾਗ-ਰੂਪ ਫਲ (ਹਾਸਲ ਹੁੰਦਾ) ਹੈ ॥੨੨੮॥
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥
kabeer aisaa beej boe baarah maas falant |
Kabeer, plant the seeds of such a plant, which shall bear fruit throughout the twelve months,
ਹੇ ਕਬੀਰ! ("ਜਿਨਿ ਤਜਿਆ ਬਾਦੁ ਬਿਬਾਦੁ" ਉਸ 'ਸਾਧ' ਦੀ ਸੰਗਤ ਵਿਚ ਰਹਿ ਕੇ ਤੂੰ ਵੀ ਆਪਣੇ ਹਿਰਦੇ ਦੀ ਧਰਤੀ ਵਿਚ ਪਰਮਾਤਮਾ ਦੇ ਨਾਮ ਦਾ) ਇਕ ਅਜੇਹਾ ਬੀ ਬੀਜ ਜੋ ਸਦਾ ਹੀ ਫਲ ਦੇਂਦਾ ਰਹਿੰਦਾ ਹੈ
ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥
seetal chhaaeaa gahir fal pankhee kel karant |229|
with cooling shade and abundant fruit, upon which birds joyously play. ||229||
ਉਸ ਦਾ ਆਸਰਾ ਲਈਏ ਤਾਂ ਅੰਦਰ ਠੰਢ ਪੈਂਦੀ ਹੈ, ਫਲ ਮਿਲਦਾ ਹੈ ਕਿ ਦੁਨੀਆ ਦੇ "ਬਾਦ ਬਿਬਾਦ" ਵਲੋਂ ਮਨ ਟਿਕ ਜਾਂਦਾ ਹੈ, ਤੇ ਸਾਰੇ ਗਿਆਨ-ਇੰਦ੍ਰੇ (ਜੋ ਪਹਿਲਾਂ ਪੰਛੀਆਂ ਵਾਂਗ ਥਾਂ ਥਾਂ ਤੇ ਚੋਗ ਲਈ ਭਟਕਦੇ ਸਨ, ਹੁਣ ਪ੍ਰਭੂ ਦੇ ਨਾਮ ਦਾ) ਆਨੰਦ ਲੈਂਦੇ ਹਨ ॥੨੨੯॥
ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥
kabeer daataa taravar dayaa fal upakaaree jeevant |
Kabeer, the Great Giver is the tree, which blesses all with the fruit of compassion.
ਹੇ ਕਬੀਰ! ("ਜਿਨਿ ਤਜਿਆ ਬਾਦੁ ਬਿਬਾਦੁ") ਉਹ 'ਸਾਧੂ' ਆਪਣੀ ਸਾਰੀ ਉਮਰ ਉਪਕਾਰ ਵਿਚ ਹੀ ਗੁਜ਼ਾਰਦਾ ਹੈ ਪ੍ਰਭੂ ਦੇ ਨਾਮ ਦੀ ਦਾਤ ਦੇਣ ਵਾਲਾ ਉਹ 'ਸਾਧੂ' ਵਿਕਾਰਾਂ ਵਿਚ ਤਪਦੇ ਸਾਰੇ ਇਸ ਸੰਸਾਰ ਲਈ), ਮਾਨੋ, ਇਕ ਸੋਹਣਾ ਰੁੱਖ ਹੈ, ਉਸ ਪਾਸੋਂ 'ਜੀਅ-ਦਇਆ' ਦੀ ਦਾਤ ਪ੍ਰਾਪਤ ਹੁੰਦੀ ਹੈ।
ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥
pankhee chale disaavaree birakhaa sufal falant |230|
When the birds migrate to other lands, O Tree, you bear the fruits. ||230||
ਸੰਸਾਰੀ ਜੀਵ ਤਾਂ ਹੋਰ ਹੋਰ ਧੰਧਿਆਂ ਵਿਚ ਰੁੱਝੇ ਰਹਿੰਦੇ ਹਨ, ਪਰ ਗੁਰਮੁਖ 'ਸਾਧ' ਸਦਾ ਇਹੀ ਸਿੱਖਿਆ ਦੇਂਦਾ ਰਹਿੰਦਾ ਹੈ ਕਿ ਸਭ ਨਾਲ ਦਇਆ-ਪਿਆਰ ਵਰਤੋ ॥੨੩੦॥
ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥
kabeer saadhoo sang paraapatee likhiaa hoe lilaatt |
Kabeer, the mortal finds the Saadh Sangat, the Company of the Holy, if he has such destiny written upon his forehead.
ਹੇ ਕਬੀਰ! "ਜਿਨਿ ਤਜਿਆ ਬਾਦੁ ਬਿਬਾਦੁ" ਉਸ ਸਾਧੂ-ਗੁਰਮੁਖਿ ਦੀ ਸੰਗਤ ਉਸ ਮਨੁੱਖ ਨੂੰ ਪ੍ਰਾਪਤ ਹੁੰਦੀ ਹੈ ਜਿਸ ਦੇ ਬੜੇ ਚੰਗੇ ਭਾਗ ਹੋਣ।