ਅੰਗ ੧੩੮੫Ang 1385 / 1430
ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ik oankaar sat naam karataa purakh nirbhau niravair akaal moorat ajoonee saibhan gur prasaad |
One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
savaye sree mukhabaakay mahalaa 5 |
Swaiyas From The Mouth Of The Great Fifth Mehl:
ਗੁਰੂ ਅਰਜਨਦੇਵ ਜੀ ਦੇ ਉਚਾਰੇ ਹੋਏ ਸਵਯੇ।
ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
aad purakh karataar karan kaaran sabh aape |
O Primal Lord God, You Yourself are the Creator, the Cause of all causes.
ਹੇ ਆਦਿ ਪੁਰਖ! ਹੇ ਕਰਤਾਰ! ਤੂੰ ਆਪ ਹੀ ਸਾਰੀ ਸ੍ਰਿਸ਼ਟੀ ਦਾ ਮੂਲ ਹੈਂ।
ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
sarab rahio bharapoor sagal ghatt rahio biaape |
You are All-pervading everywhere, totally filling all hearts.
ਤੂੰ ਸਭ ਥਾਈਂ ਭਰਪੂਰਿ ਹੈਂ (ਭਾਵ, ਕੋਈ ਥਾਂ ਐਸਾ ਨਹੀਂ, ਜਿੱਥੇ ਤੂੰ ਨਾਹ ਹੋਵੇਂ)। ਤੂੰ ਸਭ ਸਰੀਰਾਂ ਵਿਚ ਮੌਜੂਦ ਹੈਂ।
ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥
bayaapat dekheeai jagat jaanai kaun teree gat sarab kee rakhayaa karai aape har pat |
You are seen pervading the world who can know Your State? You protect all You are our Lord and Master.
ਹੇ (ਸਭ ਦੇ) ਮਾਲਕ ਅਕਾਲ ਪੁਰਖ! ਤੂੰ ਸਾਰੇ ਜਗਤ ਵਿਚ ਪਸਰਿਆ ਹੋਇਆ ਦਿੱਸ ਰਿਹਾ ਹੈਂ। ਕੌਣ ਜਾਣਦਾ ਹੈ ਤੂੰ ਕਿਹੋ ਜਿਹਾ ਹੈਂ? ਤੂੰ ਆਪ ਹੀ ਸਭ (ਜੀਆਂ) ਦੀ ਰੱਖਿਆ ਕਰਦਾ ਹੈਂ।
ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
abinaasee abigat aape aap utapat |
O my Imperishable and Formless Lord, You formed Yourself.
(ਹੇ ਆਦਿ ਪੁਰਖ!) ਤੂੰ ਕਦੇ ਨਾਸ ਹੋਣ ਵਾਲਾ ਨਹੀਂ ਹੈਂ, ਤੂੰ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ ਤੇਰੀ ਉਤਪੱਤੀ ਤੇਰੇ ਆਪਣੇ ਆਪ ਤੋਂ ਹੀ ਹੈ।
ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
ekai toohee ekai an naahee tum bhat |
You are the One and Only no one else is like You.
ਤੂੰ ਕੇਵਲ ਇੱਕੋ ਹੀ ਇਕ ਹੈਂ, ਤੇਰੇ ਵਰਗਾ ਹੋਰ ਕੋਈ ਨਹੀਂ ਹੈ।
ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
har ant naahee paaraavaar kaun hai karai beechaar jagat pitaa hai srab praan ko adhaar |
O Lord, You have no end or limitation. Who can contemplate You? You are the Father of the world, the Support of all life.
ਹਰੀ ਦਾ ਅੰਤ ਤੇ ਹੱਦ-ਬੰਨਾ ਨਹੀਂ (ਪਾਇਆ ਜਾ ਸਕਦਾ)। ਕੌਣ (ਮਨੁੱਖ) ਹੈ ਜੋ (ਉਸ ਦੇ ਹੱਦ-ਬੰਨੇ ਨੂੰ ਲੱਭਣ ਦੀ) ਵਿਚਾਰ ਕਰ ਸਕਦਾ ਹੈ? ਹਰੀ ਸਾਰੇ ਜਗਤ ਦਾ ਪਿਤਾ ਹੈ ਅਤੇ ਸਾਰੇ ਜੀਆਂ ਦਾ ਆਸਰਾ ਹੈ।
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
jan naanak bhagat dar tul braham samasar ek jeeh kiaa bakhaanai |
Your devotees are at Your Door, O God - they are just like You. How can servant Nanak describe them with only one tongue?
(ਹਰੀ ਦਾ) ਭਗਤ ਸੇਵਕ (ਗੁਰੂ) ਨਾਨਕ (ਹਰੀ ਦੇ) ਦਰ ਤੇ ਪਰਵਾਨ (ਹੋਇਆ ਹੈ) ਤੇ ਹਰੀ ਵਰਗਾ ਹੈ। (ਮੇਰੀ) ਇਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਥਨ ਕਰ ਸਕਦੀ ਹੈ?
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
haan ki bal bal bal bal sad balihaar |1|
I am a sacrifice, a sacrifice, a sacrifice, a sacrifice, forever a sacrifice to them. ||1||
ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ ॥੧॥
ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥
amrit pravaah sar atul bhanddaar bhar parai hee te parai apar apaar par |
Streams of Ambrosial Nectar flow Your Treasures are unweighable and overflowing in abundance. You are the Farthest of the far, Infinite and Incomparably Beautiful.
(ਹੇ ਅਕਾਲ ਪੁਰਖ!) (ਤੈਥੋਂ) ਅੰਮ੍ਰਿਤ ਦੇ ਪ੍ਰਵਾਹ ਚੱਲ ਰਹੇ ਹਨ, ਤੇਰੇ ਨਾਹ ਤੁਲ ਸਕਣ ਵਾਲੇ ਖ਼ਜ਼ਾਨੇ ਭਰੇ ਪਏ ਹਨ ਤੂੰ ਪਰੇ ਤੋਂ ਪਰੇ ਹੈਂ ਅਤੇ ਬੇਅੰਤ ਹੈਂ।
ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥
aapuno bhaavan kar mantr na doosaro dhar opat paralau ekai nimakh tu ghar |
You do whatever You please You do not take advice from anyone else. In Your Home, creation and destruction happen in an instant.
ਤੂੰ ਆਪਣੀ ਮਰਜ਼ੀ ਕਰਦਾ ਹੈਂ ਕਿਸੇ ਹੋਰ ਨੂੰ ਆਪਣੀ ਸਲਾਹ ਵਿਚ ਨਹੀਂ ਲਿਆਉਂਦਾ, (ਭਾਵ, ਤੂੰ ਕਿਸੇ ਹੋਰ ਨਾਲ ਸਲਾਹ ਨਹੀਂ ਕਰਦਾ) ਤੇਰੇ ਘਰ ਵਿਚ (ਭਾਵ, ਤੇਰੇ ਹੁਕਮ ਵਿਚ) ਜਗਤ ਦੀ ਪੈਦਾਇਸ਼ ਤੇ ਅੰਤ ਅੱਖ ਦੇ ਇਕ ਫੋਰ ਵਿਚ ਹੋ ਜਾਂਦੇ ਹਨ।
ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥
aan naahee samasar ujeeaaro niramar kott paraachhat jaeh naam lee har har |
No one else is equal to You Your Light is Immaculate and Pure. Millions of sins are washed away, chanting Your Name, Har, Har.
ਕੋਈ ਹੋਰ ਹਰੀ ਵਰਗਾ ਨਹੀਂ ਹੈ ਉਸ ਦਾ ਨਿਰਮਲ ਚਾਨਣਾ ਹੈ ਉਸ ਹਰੀ ਦਾ ਨਾਮ ਲਿਆਂ ਕਰੋੜਾਂ ਪਾਪ ਦੂਰ ਹੋ ਜਾਂਦੇ ਹਨ।
ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
jan naanak bhagat dar tul braham samasar ek jeeh kiaa bakhaanai |
Your devotees are at Your Door, God - they are just like You. How can servant Nanak describe them with only one tongue?
ਹਰੀ ਦਾ ਭਗਤ ਦਾਸ (ਗੁਰੂ) ਨਾਨਕ (ਹਰੀ ਦੇ) ਦਰ ਤੇ ਪ੍ਰਵਾਨ (ਹੋਇਆ ਹੈ) ਅਤੇ ਹਰੀ ਵਰਗਾ ਹੈ। (ਮੇਰੀ) ਇਕ ਜੀਭ (ਉਸ ਗੁਰੂ ਨਾਨਕ ਦੇ) ਕੀਹ (ਗੁਣ) ਕਹਿ ਸਕਦੀ ਹੈ?
ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
haan ki bal bal bal bal sad balihaar |2|
I am a sacrifice, a sacrifice, a sacrifice, a sacrifice, forever a sacrifice to them. ||2||
ਮੈਂ (ਗੁਰੂ ਨਾਨਕ ਤੋਂ) ਸਦਕੇ ਹਾਂ, ਸਦਕੇ ਹਾਂ, ਸਦਾ ਸਦਕੇ ਹਾਂ ॥੨॥
ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
sagal bhavan dhaare ek then kee bisathaare poor rahio srab meh aap hai niraare |
You established all the worlds from within Yourself, and extended them outward. You are All-pervading amongst all, and yet You Yourself remain detached.
ਉਸ ਹਰੀ ਨੇ ਸਾਰੇ ਲੋਕ ਬਣਾਏ ਹਨ ਇਕ ਆਪਣੇ ਆਪ ਤੋਂ ਹੀ (ਇਹ ਸੰਸਾਰ ਦਾ) ਖਿਲਾਰਾ ਕੀਤਾ ਹੈ ਆਪ ਸਭ ਵਿਚ ਵਿਆਪਕ ਹੈ (ਅਤੇ ਫਿਰ) ਹੈ (ਭੀ) ਨਿਰਲੇਪ।
ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥
har gun naahee ant paare jeea jant sabh thaare sagal ko daataa ekai alakh muraare |
O Lord, there is no end or limit to Your Glorious Virtues all beings and creatures are Yours. You are the Giver of all, the One Invisible Lord.
ਹੇ ਬੇਅੰਤ ਹਰੀ! ਤੇਰੇ ਗੁਣਾਂ ਦਾ ਅੰਤ ਤੇ ਪਾਰ ਨਹੀਂ (ਪੈ ਸਕਦਾ) ਸਾਰੇ ਜੀਅ ਜੰਤ ਤੇਰੇ ਹੀ ਹਨ, ਤੂੰ ਇਕ ਆਪ ਹੀ ਸਭ ਦਾ ਦਾਤਾ ਹੈਂ। ਤੇਰਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ।