ਅੰਗ ੪੭੦Ang 470 / 1430
ਸਲੋਕੁ ਮਃ ੧ ॥
salok mahalaa 1 |
Salok, First Mehl:
ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥
naanak mer sareer kaa ik rath ik rathavaahu |
O Nanak, the soul of the body has one chariot and one charioteer.
ਹੇ ਨਾਨਕ! ਚੌਰਾਸੀਹ ਲੱਖ ਜੂਨਾਂ ਵਿਚੋਂ ਸ਼ਿਰੋਮਣੀ ਮਨੁੱਖਾ ਸਰੀਰ ਦਾ ਇਕ ਰਥ ਹੈ ਤੇ ਇਕ ਰਥਵਾਹੀ ਹੈ (ਭਾਵ, ਇਹ ਜ਼ਿੰਦਗੀ ਦਾ ਇਕ ਲੰਮਾ ਸਫ਼ਰ ਹੈ, ਮਨੁੱਖ ਮੁਸਾਫ਼ਰ ਹੈ ਇਸ ਲੰਮੇ ਸਫ਼ਰ ਨੂੰ ਸੌਖੇ ਤਰੀਕੇ ਨਾਲ ਤੈ ਕਰਨ ਵਾਸਤੇ ਜੀਵ ਸਮੇ ਦੇ ਪਰਭਾਵ ਵਿਚ ਆਪਣੀ ਮਤ ਅਨੁਸਾਰ ਕਿਸੇ ਨ ਕਿਸੇ ਦੀ ਅਗਵਾਈ ਵਿਚ ਤੁਰ ਰਹੇ ਹਨ, ਕਿਸੇ ਨ ਕਿਸੇ ਦਾ ਆਸਰਾ ਤੱਕ ਰਹੇ ਹਨ। ਪਰ ਜਿਉਂ ਜਿਉਂ ਸਮਾ ਗੁਜ਼ਰਦਾ ਜਾ ਰਿਹਾ ਹੈ, ਜੀਵਾਂ ਦੇ ਸੁਭਾਉ ਬਦਲ ਰਹੇ ਹਨ, ਇਸ ਵਾਸਤੇ ਜੀਵਾਂ ਦਾ ਆਪਣੀ ਜ਼ਿੰਦਗੀ ਦਾ ਨਿਸ਼ਾਨਾ, ਜ਼ਿੰਦਗੀ ਦਾ ਮਨੋਰਥ ਭੀ ਬਦਲ ਰਿਹਾ ਹੈ ਤਾਂ ਤੇ)
ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥
jug jug fer vattaaeeeh giaanee bujheh taeh |
In age after age they change the spiritually wise understand this.
ਹਰੇਕ ਜੁਗ ਵਿਚ ਇਹ ਰਥ ਤੇ ਰਥਵਾਹੀ ਮੁੜ ਮੁੜ ਬਦਲਦੇ ਰਹਿੰਦੇ ਹਨ, ਇਸ ਭੇਦ ਨੂੰ ਸਿਆਣੇ ਮਨੁੱਖ ਸਮਝਦੇ ਹਨ।
ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥
satajug rath santokh kaa dharam agai rathavaahu |
In the Golden Age of Sat Yuga, contentment was the chariot and righteousness the charioteer.
ਸਤਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਸੰਤੋਖ' ਹੁੰਦਾ ਹੈ ਤੇ ਰਥਵਾਹੀ 'ਧਰਮ' ਹੈ (ਭਾਵ, ਜਦੋਂ ਮਨੁੱਖਾਂ ਦਾ ਆਮ ਤੌਰ ਤੇ ਜ਼ਿੰਦਗੀ ਦਾ ਨਿਸ਼ਾਨਾ 'ਧਰਮ' ਹੋਵੇ, 'ਧਰਮ' ਜੀਵਨ-ਮਨੋਰਥ ਹੋਣ ਕਰਕੇ ਸੁਤੇ ਹੀ 'ਸੰਤੋਖ' ਉਹਨਾਂ ਦੀ ਸਵਾਰੀ ਹੁੰਦਾ ਹੈ, 'ਸੰਤੋਖ' ਵਾਲਾ ਸੁਭਾਉ ਜੀਵਾਂ ਦੇ ਅੰਦਰ ਪਰਬਲ ਹੁੰਦਾ ਹੈ। ਇਹ ਜੀਵ, ਮਾਨੋ, ਸਤਜੁਗੀ ਹਨ, ਸਤਜੁਗ ਵਿਚ ਵੱਸ ਰਹੇ ਹਨ)।
ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥
tretai rath jatai kaa jor agai rathavaahu |
In the Silver Age of Traytaa Yuga, celibacy was the chariot and power the charioteer.
ਤ੍ਰੇਤੇ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਜਤੁ' ਹੈ ਤੇ ਇਸ 'ਜਤ' ਰੂਪ ਰਥ ਦੇ ਅੱਗੇ ਰਥਵਾਹੀ 'ਜੋਰੁ' ਹੈ (ਭਾਵ, ਜਦੋਂ ਮਨੁੱਖਾਂ ਦਾ ਜ਼ਿੰਦਗੀ ਦਾ ਨਿਸ਼ਾਨਾ 'ਸੂਰਮਤਾ' (Chivalry) ਹੋਵੇ, ਤਦੋਂ ਸੁਤੇ ਹੀ 'ਜਤੁ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਸੂਰਮਤਾ' ਦੇ ਪਿਆਰੇ ਮਨੁੱਖਾਂ ਦੇ ਅੰਦਰ 'ਜਤੀ' ਰਹਿਣ ਦਾ ਵਲਵਲਾ ਸਭ ਤੋਂ ਵਧੀਕ ਪਰਬਲ ਹੁੰਦਾ ਹੈ।)
ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥
duaapur rath tapai kaa sat agai rathavaahu |
In the Brass Age of Dwaapar Yuga, penance was the chariot and truth the charioteer.
ਦੁਆਪਰ ਜੁਗ ਵਿਚ ਮਨੁੱਖਾ-ਸਰੀਰ ਦਾ ਰਥ 'ਤਪੁ' ਹੈ ਤੇ ਇਸ 'ਤਪ' ਰੂਪ ਰਥ ਦੇ ਅੱਗੇ ਰਥਵਾਹੀ 'ਸਤੁ' ਹੁੰਦਾ ਹੈ (ਭਾਵ, ਜਦੋਂ ਮਨੁੱਖਾਂ ਦੀ ਜ਼ਿੰਦਗੀ ਦਾ ਨਿਸ਼ਾਨਾ ਉੱਚਾ ਆਚਰਨ ਹੋਵੇ, ਤਦੋਂ ਸੁਤੇ ਹੀ 'ਤਪ' ਉਹਨਾਂ ਦੀ ਸਵਾਰੀ ਹੁੰਦਾ ਹੈ। 'ਉੱਚੇ ਆਚਰਨ' ਦੇ ਆਸ਼ਕ ਆਪਣੇ ਸਰੀਰਕ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਣ ਦੀ ਖ਼ਾਤਰ ਕਈ ਤਰ੍ਹਾਂ ਦੇ ਤਪ, ਕਸ਼ਟ ਝੱਲਦੇ ਹਨ)।
ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥
kalajug rath agan kaa koorr agai rathavaahu |1|
In the Iron Age of Kali Yuga, fire is the chariot and falsehood the charioteer. ||1||
ਕਲਜੁਗ ਵਿਚ ਮਨੁੱਖਾ-ਸਰੀਰ ਦਾ ਰਥ ਤ੍ਰਿਸ਼ਨਾ-ਅੱਗ ਹੈ ਤੇ ਇਸ 'ਅੱਗ' ਰੂਪ ਰਥ ਦੇ ਅੱਗੇ ਰਥਵਾਹੀ 'ਕੂੜੁ' ਹੈ (ਭਾਵ, ਜਦੋਂ ਜੀਵਾਂ ਦਾ ਜ਼ਿੰਦਗੀ ਦਾ ਮਨੋਰਥ 'ਕੂੜੁ' ਠੱਗੀ ਆਦਿਕ ਹੋਵੇ ਤਦੋਂ ਸੁਤੇ ਹੀ 'ਤ੍ਰਿਸ਼ਨਾ' ਰੂਪ ਅੱਗ ਉਹਨਾਂ ਦੀ ਸਵਾਰੀ ਹੁੰਦੀ ਹੈ। ਕੂੜ ਠੱਗੀ ਤੋਂ ਵਿਕੇ ਹੋਏ ਮਨੁੱਖਾਂ ਦੇ ਅੰਦਰ ਤ੍ਰਿਸ਼ਨਾ ਅੱਗ ਭੜਕਦੀ ਰਹਿੰਦੀ ਹੈ) ॥੧॥
ਮਃ ੧ ॥
mahalaa 1 |
First Mehl:
ਸਾਮ ਕਹੈ ਸੇਤੰਬਰੁ ਸੁਆਮੀ ਸਚ ਮਹਿ ਆਛੈ ਸਾਚਿ ਰਹੇ ॥
saam kahai setanbar suaamee sach meh aachhai saach rahe |
The Sama Veda says that the Lord Master is robed in white in the Age of Truth,
ਸਾਮ ਵੇਦ ਆਖਦਾ ਹੈ ਕਿ (ਭਾਵ, ਸਤਜੁਗ ਵਿਚ) ਜਗਤ ਦੇ ਮਾਲਕ (ਸੁਆਮੀ) ਦਾ ਨਾਮ 'ਸੇਤੰਬਰੁ' (ਪਰਸਿੱਧ) ਹੈ (ਭਾਵ, ਤਦੋਂ ਰੱਬ ਨੂੰ 'ਸੇਤੰਬਰ' ਮੰਨ ਕੇ ਪੂਜਾ ਹੋ ਰਹੀ ਸੀ), ਜੋ ਸਦਾ 'ਸੱਚ' ਵਿਚ ਟਿਕਿਆ ਰਹਿੰਦਾ ਹੈ
ਸਭੁ ਕੋ ਸਚਿ ਸਮਾਵੈ ॥
sabh ko sach samaavai |
Everyone desired Truth, abided in Truth, and was merged in the Truth.
ਤਦੋਂ ਹਰੇਕ ਜੀਵ 'ਸੱਚ' ਵਿਚ ਲੀਨ ਹੁੰਦਾ ਹੈ ('ਸਤਜੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ') (ਜਦੋਂ ਆਮ ਤੌਰ ਤੇ ਹਰੇਕ ਜੀਵ 'ਸੱਚ' ਵਿਚ, 'ਧਰਮੁ' ਵਿਚ ਦ੍ਰਿੜ੍ਹ ਸੀ, ਤਦੋਂ ਸਤਜੁਗ ਵਰਤ ਰਿਹਾ ਸੀ)।
ਰਿਗੁ ਕਹੈ ਰਹਿਆ ਭਰਪੂਰਿ ॥
rig kahai rahiaa bharapoor |
The Rig Veda says that God is permeating and pervading everywhere
ਰਿਗਵੇਦ ਆਖਦਾ ਹੈ ਕਿ (ਭਾਵ, ਤ੍ਰੇਤੇ ਜੁਗ ਵਿਚ) (ਸ੍ਰੀ) ਰਾਮ (ਜੀ) ਦਾ ਨਾਮ ਹੀ ਸਾਰੇ ਸਭ ਥਾਈਂ ਵਿਆਪਕ ਹੈ,
ਰਾਮ ਨਾਮੁ ਦੇਵਾ ਮਹਿ ਸੂਰੁ ॥
raam naam devaa meh soor |
among the deities, the Lord's Name is the most exalted.
(ਸ੍ਰੀ) ਰਾਮ (ਜੀ) ਦਾ ਨਾਮ ਦੇਵਤਿਆਂ ਵਿਚ ਸੂਰਜ ਵਾਂਗ ਚਮਕਦਾ ਹੈ।
ਨਾਇ ਲਇਐ ਪਰਾਛਤ ਜਾਹਿ ॥
naae leiai paraachhat jaeh |
Chanting the Name, sins depart
(ਸ੍ਰੀ ਰਾਮ ਜੀ) ਦਾ ਨਾਮ ਲਿਆਂ (ਹੀ) ਪਾਪ ਦੂਰ ਹੋ ਜਾਂਦੇ ਹਨ,
ਨਾਨਕ ਤਉ ਮੋਖੰਤਰੁ ਪਾਹਿ ॥
naanak tau mokhantar paeh |
O Nanak, then, one obtains salvation.
ਹੇ ਨਾਨਕ! (ਰਿਗਵੇਦ ਆਖਦਾ ਹੈ ਕਿ ਜੀਵ) ਤਦੋਂ ਮੁਕਤੀ ਪ੍ਰਾਪਤ ਕਰ ਲੈਂਦੇ ਹਨ।
ਜੁਜ ਮਹਿ ਜੋਰਿ ਛਲੀ ਚੰਦ੍ਰਾਵਲਿ ਕਾਨੑ ਕ੍ਰਿਸਨੁ ਜਾਦਮੁ ਭਇਆ ॥
juj meh jor chhalee chandraaval kaana krisan jaadam bheaa |
In the Jujar Veda, Kaan Krishna of the Yaadva tribe seduced Chandraavali by force.
ਯਜੁਰ ਵੇਦ (ਵਿਚ ਭਾਵ, ਦੁਆਪਰ ਵਿਚ) ਜਗਤ ਦੇ ਮਾਲਕ ਦਾ ਨਾਮ ਸਾਂਵਲ 'ਜਾਦਮੁ' ਕ੍ਰਿਸ਼ਨ ਪਰਸਿੱਧ ਹੋ ਗਿਆ, ਜਿਸ ਨੇ ਜ਼ੋਰ ਨਾਲ ਚੰਦ੍ਰਾਵਲੀ ਨੂੰ ਛਲ ਲਿਆਂਦਾ,
ਪਾਰਜਾਤੁ ਗੋਪੀ ਲੈ ਆਇਆ ਬਿੰਦ੍ਰਾਬਨ ਮਹਿ ਰੰਗੁ ਕੀਆ ॥
paarajaat gopee lai aaeaa bindraaban meh rang keea |
He brought the Elysian Tree for his milk-maid, and revelled in Brindaaban.
ਜਿਸ ਨੇ ਆਪਣੀ ਗੋਪੀ (ਸਤ੍ਯਭਾਮਾ) ਦੀ ਖ਼ਾਤਰ ਪਾਰਜਾਤ ਰੁੱਖ (ਇੰਦਰ ਦੇ ਬਾਗ਼ ਵਿਚੋਂ) ਲੈ ਆਂਦਾ ਅਤੇ ਜਿਸ ਨੇ ਬਿੰਦ੍ਰਾਬਨ ਵਿਚ ਕੌਤਕ ਵਰਤਾਇਆ।
ਕਲਿ ਮਹਿ ਬੇਦੁ ਅਥਰਬਣੁ ਹੂਆ ਨਾਉ ਖੁਦਾਈ ਅਲਹੁ ਭਇਆ ॥
kal meh bed atharaban hooaa naau khudaaee alahu bheaa |
In the Dark Age of Kali Yuga, the Atharva Veda became prominent Allah became the Name of God.
ਕਲਜੁਗ ਵਿਚ ਅਥਰਬਣ ਵੇਦ ਪਰਧਾਨ ਹੋ ਗਿਆ ਹੈ, ਜਗਤ ਦੇ ਮਾਲਕ ਦਾ ਨਾਮ 'ਖੁਦਾਇ' ਤੇ 'ਅਲਹੁ' ਵੱਜਣ ਲੱਗ ਪਿਆ ਹੈ
ਨੀਲ ਬਸਤ੍ਰ ਲੇ ਕਪੜੇ ਪਹਿਰੇ ਤੁਰਕ ਪਠਾਣੀ ਅਮਲੁ ਕੀਆ ॥
neel basatr le kaparre pahire turak patthaanee amal keea |
Men began to wear blue robes and garments Turks and Pat'haans assumed power.
ਤੁਰਕਾਂ ਤੇ ਪਠਾਣਾਂ ਦਾ ਰਾਜ ਹੋ ਗਿਆ ਹੈ ਜਿਨ੍ਹਾਂ ਨੇ ਨੀਲੇ ਰੰਗ ਦਾ ਬਸਤਰ ਲੈ ਕੇ ਉਹਨਾਂ ਨੇ ਕੱਪੜੇ ਪਾਏ ਹੋਏ ਸਨ।
ਚਾਰੇ ਵੇਦ ਹੋਏ ਸਚਿਆਰ ॥
chaare ved hoe sachiaar |
The four Vedas each claim to be true.
ਚਾਰੇ ਵੇਦ ਸੱਚੇ ਹੋ ਗਏ ਹਨ (ਭਾਵ, ਚੌਹਾਂ ਹੀ ਜੁਗਾਂ ਵਿਚ ਜਗਤ ਦੇ ਮਾਲਕ ਦਾ ਨਾਮ ਵਖੋ-ਵਖਰਾ ਵੱਜਦਾ ਰਿਹਾ ਹੈ, ਹਰੇਕ ਸਮੇ ਇਹੀ ਖ਼ਿਆਲ ਬਣਿਆ ਰਿਹਾ ਹੈ ਕਿ ਜੋ ਜੋ ਮਨੁੱਖ 'ਸੇਤੰਬਰ', 'ਰਾਮ', 'ਕ੍ਰਿਸ਼ਨ' ਤੇ 'ਅਲਹੁ' ਆਖ ਆਖ ਕੇ ਜਪੇਗਾ, ਉਹੀ ਮੁਕਤੀ ਪਾਏਗਾ)
ਪੜਹਿ ਗੁਣਹਿ ਤਿਨੑ ਚਾਰ ਵੀਚਾਰ ॥
parreh guneh tina chaar veechaar |
Reading and studying them, four doctrines are found.
ਅਤੇ ਜੋ ਜੋ ਮਨੁੱਖ ਇਹਨਾਂ ਵੇਦਾਂ ਨੂੰ ਪੜ੍ਹਦੇ ਵਿਚਾਰਦੇ ਹਨ, (ਭਾਵ, ਆਪੋ ਆਪਣੇ ਸਮੇ ਵਿਚ ਜੋ ਜੋ ਮਨੁੱਖ ਇਸ ਉਪਰੋਕਤ ਯਕੀਨ ਨਾਲ ਆਪਣੇ ਧਰਮ-ਪੁਸਤਕ ਪੜ੍ਹਦੇ ਤੇ ਵਿਚਾਰਦੇ ਰਹੇ ਹਨ) ਉਹ ਹੋਏ ਭੀ ਚੰਗੀਆਂ ਯੁਕਤੀਆਂ (ਚਾਰ=ਸੁੰਦਰ ਵੀਚਾਰ=ਦਲੀਲ, ਯੁਕਤੀ) ਵਾਲੇ ਹਨ।
ਭਾਉ ਭਗਤਿ ਕਰਿ ਨੀਚੁ ਸਦਾਏ ॥
bhaau bhagat kar neech sadaae |
With loving devotional worship, abiding in humility,
(ਪਰ) ਹੇ ਨਾਨਕ! ਜਦੋਂ ਮਨੁੱਖ ਪ੍ਰੇਮ-ਭਗਤੀ ਕਰ ਕੇ ਆਪਣੇ ਆਪ ਨੂੰ ਨੀਵਾਂ ਅਖਵਾਂਦਾ ਹੈ (ਭਾਵ, ਅਹੰਕਾਰ ਤੋਂ ਬਚਿਆ ਰਹਿੰਦਾ ਹੈ)
ਤਉ ਨਾਨਕ ਮੋਖੰਤਰੁ ਪਾਏ ॥੨॥
tau naanak mokhantar paae |2|
O Nanak, salvation is attained. ||2||
ਤਦੋਂ ਉਹ ਮੁਕਤੀ ਪ੍ਰਾਪਤ ਕਰਦਾ ਹੈ ॥੨॥
ਪਉੜੀ ॥
paurree |
Pauree:
ਸਤਿਗੁਰ ਵਿਟਹੁ ਵਾਰਿਆ ਜਿਤੁ ਮਿਲਿਐ ਖਸਮੁ ਸਮਾਲਿਆ ॥
satigur vittahu vaariaa jit miliai khasam samaaliaa |
I am a sacrifice to the True Guru meeting Him, I have come to cherish the Lord Master.
ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ, ਜਿਸ ਨੂੰ ਮਿਲਣ ਕਰ ਕੇ ਮੈਂ ਮਾਲਕ ਨੂੰ ਯਾਦ ਕਰਦਾ ਹਾਂ,
ਜਿਨਿ ਕਰਿ ਉਪਦੇਸੁ ਗਿਆਨ ਅੰਜਨੁ ਦੀਆ ਇਨੑੀ ਨੇਤ੍ਰੀ ਜਗਤੁ ਨਿਹਾਲਿਆ ॥
jin kar upades giaan anjan deea inaee netree jagat nihaaliaa |
He has taught me and given me the healing ointment of spiritual wisdom, and with these eyes, I behold the world.
ਅਤੇ ਜਿਸ ਨੇ ਆਪਣੀ ਸਿੱਖਿਆ ਦੇ ਕੇ (ਮਾਨੋ) ਗਿਆਨ ਦਾ ਸੁਰਮਾ ਦੇ ਦਿੱਤਾ ਹੈ, (ਜਿਸ ਦੀ ਬਰਕਤਿ ਕਰਕੇ) ਮੈਂ ਇਹਨਾਂ ਅੱਖਾਂ ਨਾਲ ਜਗਤ (ਦੀ ਅਸਲੀਅਤ) ਨੂੰ ਵੇਖ ਲਿਆ ਹੈ।
ਖਸਮੁ ਛੋਡਿ ਦੂਜੈ ਲਗੇ ਡੁਬੇ ਸੇ ਵਣਜਾਰਿਆ ॥
khasam chhodd doojai lage ddube se vanajaariaa |
Those dealers who abandon their Lord and Master and attach themselves to another, are drowned.
(ਅਤੇ ਸਮਝ ਲਿਆ ਹੈ ਕਿ) ਜੋ ਮਨੁੱਖ ਮਾਲਕ ਨੂੰ ਵਿਸਾਰ ਕੇ ਕਿਸੇ ਹੋਰ ਵਿਚ ਚਿੱਤ ਜੋੜ ਰਹੇ ਹਨ, ਉਹ ਇਸ ਸੰਸਾਰ (ਸਾਗਰ) ਵਿਚ ਡੁੱਬ ਗਏ ਹਨ।
ਸਤਿਗੁਰੂ ਹੈ ਬੋਹਿਥਾ ਵਿਰਲੈ ਕਿਨੈ ਵੀਚਾਰਿਆ ॥
satiguroo hai bohithaa viralai kinai veechaariaa |
The True Guru is the boat, but few are those who realize this.
(ਸੰਸਾਰ ਸਾਗਰ ਤੋਂ ਪਾਰ ਹੋਣ ਵਾਸਤੇ) ਸਤਗੁਰੂ ਜਹਾਜ਼ ਹੈ (ਪਰ) ਕਿਸੇ ਵਿਰਲੇ ਮਨੁੱਖ ਨੇ ਹੀ ਇਸ ਗੱਲ ਨੂੰ ਸਮਝਿਆ ਹੈ।
ਕਰਿ ਕਿਰਪਾ ਪਾਰਿ ਉਤਾਰਿਆ ॥੧੩॥
kar kirapaa paar utaariaa |13|
Granting His Grace, He carries them across. ||13||
(ਮੇਰੇ ਸਤਿਗੁਰੂ ਨੇ) ਮਿਹਰ ਕਰ ਕੇ ਮੈਨੂੰ (ਇਸ ਸੰਸਾਰ-ਸਮੁੰਦਰ ਤੋਂ) ਪਾਰ ਕਰ ਦਿੱਤਾ ਹੈ ॥੧੩॥
ਸਲੋਕੁ ਮਃ ੧ ॥
salok mahalaa 1 |
Salok, First Mehl:
ਸਿੰਮਲ ਰੁਖੁ ਸਰਾਇਰਾ ਅਤਿ ਦੀਰਘ ਅਤਿ ਮੁਚੁ ॥
sinmal rukh saraaeiraa at deeragh at much |
The simmal tree is straight as an arrow it is very tall, and very thick.
ਸਿੰਮਲ ਦਾ ਰੁੱਖ ਕੇਡਾ ਸਿੱਧਾ, ਲੰਮਾ ਤੇ ਮੋਟਾ ਹੁੰਦਾ ਹੈ।
ਓਇ ਜਿ ਆਵਹਿ ਆਸ ਕਰਿ ਜਾਹਿ ਨਿਰਾਸੇ ਕਿਤੁ ॥
oe ji aaveh aas kar jaeh niraase kit |
But those birds which visit it hopefully, depart disappointed.
(ਪਰ) ਉਹ ਪੰਛੀ ਜੋ (ਫਲ ਖਾਣ ਦੀ) ਆਸ ਰੱਖ ਕੇ (ਇਸ ਉਤੇ) ਆ ਬੈਠਦੇ ਹਨ, ਉਹ ਨਿਰਾਸ ਹੋ ਕੇ ਕਿਉਂ ਜਾਂਦੇ ਹਨ?
ਫਲ ਫਿਕੇ ਫੁਲ ਬਕਬਕੇ ਕੰਮਿ ਨ ਆਵਹਿ ਪਤ ॥
fal fike ful bakabake kam na aaveh pat |
Its fruits are tasteless, its flowers are nauseating, and its leaves are useless.
ਇਸ ਦਾ ਕਾਰਨ ਇਹ ਹੈ ਕਿ ਰੁੱਖ ਭਾਵੇਂ ਏਡਾ ਉੱਚਾ, ਲੰਮਾ ਤੇ ਮੋਟਾ ਹੈ, ਪਰ (ਇਸ ਦੇ) ਫਲ ਫਿੱਕੇ ਹੁੰਦੇ ਹਨ, ਤੇ ਫੁੱਲ ਬੇਸੁਆਦੇ ਹਨ, ਪੱਤਰ ਭੀ ਕਿਸੇ ਕੰਮ ਨਹੀਂ ਆਉਂਦੇ।
ਮਿਠਤੁ ਨੀਵੀ ਨਾਨਕਾ ਗੁਣ ਚੰਗਿਆਈਆ ਤਤੁ ॥
mitthat neevee naanakaa gun changiaaeea tat |
Sweetness and humility, O Nanak, are the essence of virtue and goodness.
ਹੇ ਨਾਨਕ! ਨੀਵੇਂ ਰਹਿਣ ਵਿਚ ਮਿਠਾਸ ਹੈ, ਗੁਣ ਹਨ, ਨੀਵਾਂ ਰਹਿਣਾ ਸਾਰੇ ਗੁਣਾਂ ਦਾ ਸਾਰ ਹੈ, ਭਾਵ, ਸਭ ਤੋਂ ਚੰਗਾ ਗੁਣ ਹੈ।
ਸਭੁ ਕੋ ਨਿਵੈ ਆਪ ਕਉ ਪਰ ਕਉ ਨਿਵੈ ਨ ਕੋਇ ॥
sabh ko nivai aap kau par kau nivai na koe |
Everyone bows down to himself no one bows down to another.
(ਭਾਵੇਂ ਆਮ ਤੌਰ ਤੇ ਜਗਤ ਵਿਚ) ਹਰੇਕ ਜੀਵ ਆਪਣੇ ਸੁਆਰਥ ਲਈ ਲਿਫਦਾ ਹੈ, ਕਿਸੇ ਦੂਜੇ ਦੀ ਖ਼ਾਤਰ ਨਹੀਂ,
ਧਰਿ ਤਾਰਾਜੂ ਤੋਲੀਐ ਨਿਵੈ ਸੁ ਗਉਰਾ ਹੋਇ ॥
dhar taaraajoo toleeai nivai su gauraa hoe |
When something is placed on the balancing scale and weighed, the side which descends is heavier.
(ਇਹ ਭੀ ਵੇਖ ਲਵੋ ਕਿ) ਜੇ ਤੱਕੜੀ ਉਤੇ ਧਰ ਕੇ ਤੋਲਿਆ ਜਾਏ (ਭਾਵ, ਜੇ ਚੰਗੀ ਤਰ੍ਹਾਂ ਪਰਖ ਕੀਤੀ ਜਾਏ ਤਾਂ ਭੀ) ਨੀਵਾਂ ਪੱਲੜਾ ਹੀ ਭਾਰਾ ਹੁੰਦਾ ਹੈ, (ਭਾਵ ਜੋ ਲਿਫਦਾ ਹੈ ਉਹੀ ਵੱਡਾ ਗਿਣੀਦਾ ਹੈ)।
ਅਪਰਾਧੀ ਦੂਣਾ ਨਿਵੈ ਜੋ ਹੰਤਾ ਮਿਰਗਾਹਿ ॥
aparaadhee doonaa nivai jo hantaa miragaeh |
The sinner, like the deer hunter, bows down twice as much.
(ਪਰ ਨਿਊਣ ਦਾ ਭਾਵ, ਮਨੋਂ ਨਿਊਣਾ ਹੈ, ਨਿਰਾ ਸਰੀਰ ਨਿਵਾਉਣਾ ਨਹੀਂ ਹੈ ਜੇ ਸਰੀਰ ਦੇ ਨਿਵਾਉਣ ਨੂੰ ਨੀਵਾਂ ਰਹਿਣਾ ਆਖੀਦਾ ਹੋਵੇ ਤਾਂ) ਸ਼ਿਕਾਰੀ ਜੋ ਮਿਰਗ ਮਾਰਦਾ ਫਿਰਦਾ ਹੈ, ਲਿਫ ਕੇ ਦੋਹਰਾ ਹੋ ਜਾਂਦਾ ਹੈ,
ਸੀਸਿ ਨਿਵਾਇਐ ਕਿਆ ਥੀਐ ਜਾ ਰਿਦੈ ਕੁਸੁਧੇ ਜਾਹਿ ॥੧॥
sees nivaaeiai kiaa theeai jaa ridai kusudhe jaeh |1|
But what can be achieved by bowing the head, when the heart is impure? ||1||
ਪਰ ਜੇ ਨਿਰਾ ਸਿਰ ਹੀ ਨਿਵਾ ਦਿੱਤਾ ਜਾਏ, ਤੇ ਅੰਦਰੋਂ ਜੀਵ ਖੋਟੇ ਹੀ ਰਹਿਣ ਤਾਂ ਇਸ ਨਿਊਣ ਦਾ ਕੋਈ ਲਾਭ ਨਹੀਂ ਹੋ ਸਕਦਾ ਹੈ ॥੧॥
ਮਃ ੧ ॥
mahalaa 1 |
First Mehl:
ਪੜਿ ਪੁਸਤਕ ਸੰਧਿਆ ਬਾਦੰ ॥
parr pusatak sandhiaa baadan |
You read your books and say your prayers, and then engage in debate
(ਪੰਡਤ ਵੇਦ ਆਦਿਕ ਧਾਰਮਿਕ) ਪੁਸਤਕਾਂ ਪੜ੍ਹ ਕੇ ਸੰਧਿਆ ਕਰਦਾ ਹੈ ਅਤੇ (ਹੋਰਨਾਂ ਨਾਲ) ਚਰਚਾ ਛੇੜਦਾ ਹੈ,
ਸਿਲ ਪੂਜਸਿ ਬਗੁਲ ਸਮਾਧੰ ॥
sil poojas bagul samaadhan |
you worship stones and sit like a stork, pretending to be in Samaadhi.
ਮੂਰਤੀ ਪੂਜਦਾ ਹੈ ਅਤੇ ਬਗਲੇ ਵਾਂਗ ਸਮਾਧੀ ਲਾਂਦਾ ਹੈ
ਮੁਖਿ ਝੂਠ ਬਿਭੂਖਣ ਸਾਰੰ ॥
mukh jhootth bibhookhan saaran |
With your mouth you utter falsehood, and you adorn yourself with precious decorations
ਮੁਖੋਂ ਝੂਠ ਬੋਲਦਾ ਹੈ (ਪਰ ਉਸ ਝੂਠ ਨੂੰ) ਬੜੇ ਸੋਹਣੇ ਗਹਿਣਿਆਂ ਵਾਂਗ ਸੋਹਣਾ ਕਰਕੇ ਵਿਖਾਲਦਾ ਹੈ
ਤ੍ਰੈਪਾਲ ਤਿਹਾਲ ਬਿਚਾਰੰ ॥
traipaal tihaal bichaaran |
you recite the three lines of the Gayatri three times a day.
(ਹਰ ਰੋਜ਼) ਤਿੰਨ ਵੇਲੇ ਗਾਯਤ੍ਰੀ ਮੰਤਰ ਨੂੰ ਵਿਚਾਰਦਾ ਹੈ
ਗਲਿ ਮਾਲਾ ਤਿਲਕੁ ਲਿਲਾਟੰ ॥
gal maalaa tilak lilaattan |
Around your neck is a rosary, and on your forehead is a sacred mark
ਗਲ ਵਿਚ ਮਾਲਾ ਰੱਖਦਾ ਹੈ, ਤੇ ਮੱਥੇ ਉਤੇ ਤਿਲਕ ਲਾਂਦਾ ਹੈ
ਦੁਇ ਧੋਤੀ ਬਸਤ੍ਰ ਕਪਾਟੰ ॥
due dhotee basatr kapaattan |
upon your head is a turban, and you wear two loin cloths.
(ਸਦਾ) ਦੋ ਧੋਤੀਆਂ ਪਾਸ ਰੱਖਦਾ ਹੈ ਤੇ (ਸੰਧਿਆ ਕਰਨ ਵੇਲੇ) ਸਿਰ ਉੱਤੇ ਇਕ ਵਸਤਰ ਧਰ ਲੈਂਦਾ ਹੈ।
ਜੇ ਜਾਣਸਿ ਬ੍ਰਹਮੰ ਕਰਮੰ ॥
je jaanas brahaman karaman |
If you knew the nature of God,
ਪਰ ਜੇ ਇਹ ਪੰਡਤ ਰੱਬ (ਦੀ ਸਿਫ਼ਤਿ-ਸਾਲਾਹ) ਦਾ ਕੰਮ ਜਾਣਦਾ ਹੋਵੇ,
ਸਭਿ ਫੋਕਟ ਨਿਸਚਉ ਕਰਮੰ ॥
sabh fokatt nischau karaman |
you would know that all of these beliefs and rituals are in vain.
ਤਦ ਨਿਸਚਾ ਕਰ ਕੇ ਜਾਣ ਲਵੋ ਕਿ, ਇਹ ਸਭ ਕੰਮ ਫੋਕੇ ਹਨ।
ਕਹੁ ਨਾਨਕ ਨਿਹਚਉ ਧਿਆਵੈ ॥
kahu naanak nihchau dhiaavai |
Says Nanak, meditate with deep faith
ਆਖ, ਹੇ ਨਾਨਕ! (ਮਨੁੱਖ) ਸਰਧਾ ਧਾਰ ਕੇ ਰੱਬ ਨੂੰ ਸਿਮਰੇ-ਕੇਵਲ ਇਹੋ ਰਸਤਾ ਗੁਣਕਾਰੀ ਹੈ,
ਵਿਣੁ ਸਤਿਗੁਰ ਵਾਟ ਨ ਪਾਵੈ ॥੨॥
vin satigur vaatt na paavai |2|
without the True Guru, no one finds the Way. ||2||
(ਪਰ) ਇਹ ਰਸਤਾ ਸਤਿਗੁਰੂ ਤੋਂ ਬਿਨਾ ਨਹੀਂ ਲੱਭਦਾ ॥੨॥
ਪਉੜੀ ॥
paurree |
Pauree:
ਕਪੜੁ ਰੂਪੁ ਸੁਹਾਵਣਾ ਛਡਿ ਦੁਨੀਆ ਅੰਦਰਿ ਜਾਵਣਾ ॥
kaparr roop suhaavanaa chhadd duneea andar jaavanaa |
Abandoning the world of beauty, and beautiful clothes, one must depart.
ਇਹ ਸੋਹਣਾ ਸਰੀਰ ਤੇ ਸੋਹਣਾ ਰੂਪ (ਇਸੇ ਜਗਤ ਵਿਚ) (ਜੀਵਾਂ ਨੇ) ਛੱਡ ਕੇ ਤੁਰ ਜਾਣਾ ਹੈ।
ਮੰਦਾ ਚੰਗਾ ਆਪਣਾ ਆਪੇ ਹੀ ਕੀਤਾ ਪਾਵਣਾ ॥
mandaa changaa aapanaa aape hee keetaa paavanaa |
He obtains the rewards of his good and bad deeds.
(ਹਰੇਕ ਜੀਵ ਨੇ) ਆਪੋ ਆਪਣੇ ਕੀਤੇ ਹੋਏ ਚੰਗੇ ਤੇ ਮੰਦੇ ਕਰਮਾਂ ਦਾ ਫਲ ਆਪ ਭੋਗਣਾ ਹੈ।
ਹੁਕਮ ਕੀਏ ਮਨਿ ਭਾਵਦੇ ਰਾਹਿ ਭੀੜੈ ਅਗੈ ਜਾਵਣਾ ॥
hukam kee man bhaavade raeh bheerrai agai jaavanaa |
He may issue whatever commands he wishes, but he shall have to take to the narrow path hereafter.
ਜਿਸ ਮਨੁੱਖ ਨੇ ਮਨ-ਮੰਨੀਆਂ ਹਕੂਮਤਾਂ ਕੀਤੀਆਂ ਹਨ, ਉਸ ਨੂੰ ਅਗਾਂਹ ਔਖੀਆਂ ਘਾਟੀਆਂ ਵਿਚੋਂ ਦੀ ਲੰਘਣਾ ਪਵੇਗਾ (ਭਾਵ, ਆਪਣੀਆਂ ਕੀਤੀਆਂ ਹੋਈਆਂ ਵਧੀਕੀਆਂ ਦੇ ਵੱਟੇ ਕਸ਼ਟ ਸਹਿਣੇ ਪੈਣਗੇ)।