ਅੰਗ ੪੮੬Ang 486 / 1430
ਰਾਮ ਰਸਾਇਨ ਪੀਓ ਰੇ ਦਗਰਾ ॥੩॥੪॥
raam rasaaein peeo re dagaraa |3|4|
Drink in the sublime elixir of the Lord, O deceitful one. ||3||4||
ਹੇ ਕਠੋਰ-ਚਿੱਤ ਮਨੁੱਖ! ਪਰਮਾਤਮਾ ਦਾ ਨਾਮ-ਅੰਮ੍ਰਿਤ ਪੀ (ਅਤੇ ਪਖੰਡ ਛੱਡ) ॥੩॥੪॥
ਆਸਾ ॥
aasaa |
Aasaa:
ਪਾਰਬ੍ਰਹਮੁ ਜਿ ਚੀਨੑਸੀ ਆਸਾ ਤੇ ਨ ਭਾਵਸੀ ॥
paarabraham ji cheenasee aasaa te na bhaavasee |
One who recognizes the Supreme Lord God, dislikes other desires.
ਜੋ ਮਨੁੱਖ ਪਰਮਾਤਮਾ ਨਾਲ ਜਾਣ-ਪਛਾਣ ਪਾ ਲੈਂਦੇ ਹਨ, ਉਹਨਾਂ ਨੂੰ ਹੋਰ ਹੋਰ ਆਸਾਂ ਚੰਗੀਆਂ ਨਹੀਂ ਲੱਗਦੀਆਂ।
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥੧॥
raamaa bhagatah cheteeale achint man raakhasee |1|
He focuses his consciousness on the Lord's devotional worship, and keeps his mind free of anxiety. ||1||
ਜਿਨ੍ਹਾਂ ਸੰਤ ਜਨਾਂ ਨੇ ਪ੍ਰਭੂ ਨੂੰ ਸਿਮਰਿਆ ਹੈ, ਪ੍ਰਭੂ ਉਹਨਾਂ ਦੇ ਮਨ ਨੂੰ ਚਿੰਤਾ ਤੋਂ ਬਚਾਈ ਰੱਖਦਾ ਹੈ ॥੧॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
kaise man tarahigaa re sansaar saagar bikhai ko banaa |
O my mind, how will you cross over the world-ocean, if you are filled with the water of corruption?
ਹੇ (ਮੇਰੇ) ਮਨ! ਸੰਸਾਰ-ਸਮੁੰਦਰ ਤੋਂ ਕਿਵੇਂ ਪਾਰ ਲੰਘੇਂਗਾ? ਇਸ (ਸੰਸਾਰ-ਸਮੁੰਦਰ) ਵਿਚ ਵਿਕਾਰਾਂ ਦਾ ਪਾਣੀ (ਭਰਿਆ ਪਿਆ) ਹੈ।
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥੧॥ ਰਹਾਉ ॥
jhootthee maaeaa dekh kai bhoolaa re manaa |1| rahaau |
Gazing upon the falseness of Maya, you have gone astray, O my mind. ||1||Pause||
ਹੇ ਮਨ! ਇਹ ਨਾਸਵੰਤ ਮਾਇਕ ਪਦਾਰਥ ਵੇਖ ਕੇ ਤੂੰ (ਪਰਮਾਤਮਾ ਵਲੋਂ) ਖੁੰਝ ਗਿਆ ਹੈਂ ॥੧॥ ਰਹਾਉ ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
chheepe ke ghar janam dailaa gur upades bhailaa |
You have given me birth in the house of a calico-printer, but I have found the Teachings of the Guru.
ਮੈਨੂੰ ਨਾਮੇ ਨੂੰ (ਭਾਵੇਂ ਜੀਕਰ) ਛੀਂਬੇ ਦੇ ਘਰ ਜਨਮ ਦਿੱਤਾ, ਪਰ (ਉਸ ਦੀ ਮਿਹਰ ਨਾਲ) ਮੈਨੂੰ ਸਤਿਗੁਰੂ ਦਾ ਉਪਦੇਸ਼ ਮਿਲ ਗਿਆ
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥੨॥੫॥
santah kai parasaad naamaa har bhettulaa |2|5|
By the Grace of the Saint, Naam Dayv has met the Lord. ||2||5||
ਹੁਣ ਸੰਤ ਜਨਾਂ ਦੀ ਕਿਰਪਾ ਨਾਲ ਮੈਨੂੰ (ਨਾਮੇ) ਨੂੰ ਰੱਬ ਮਿਲ ਪਿਆ ਹੈ ॥੨॥੫॥
ਆਸਾ ਬਾਣੀ ਸ੍ਰੀ ਰਵਿਦਾਸ ਜੀਉ ਕੀ ॥
aasaa baanee sree ravidaas jeeo kee |
Aasaa, The Word Of The Reverend Ravi Daas Jee:
ਰਾਗ ਆਸਾ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ik oankaar satigur prasaad |
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ ਏਕ ਦੋਖ ਬਿਨਾਸ ॥
mrig meen bhring patang kunchar ek dokh binaas |
The deer, the fish, the bumble bee, the moth and the elephant are destroyed, each for a single defect.
ਹਰਨ, ਮੱਛੀ, ਭੌਰਾ, ਭੰਬਟ, ਹਾਥੀ-ਇਕ ਇਕ ਐਬ ਦੇ ਕਾਰਨ ਇਹਨਾਂ ਦਾ ਨਾਸ ਹੋ ਜਾਂਦਾ ਹੈ, (ਹਰਨ ਨੂੰ ਘੰਡੇਹੇੜੇ ਦਾ ਨਾਦ ਸੁਣਨ ਦਾ ਰਸ ਮੀਨ ਨੂੰ ਜੀਭ ਦਾ ਚਸਕਾ ਭੌਰੇ ਨੂੰ ਫੁੱਲ ਸੁੰਘਣ ਦੀ ਬਾਣ ਭੰਬਟ ਦਾ ਦੀਵੇ ਉੱਤੇ ਸੜ ਮਰਨਾ, ਅੱਖਾਂ ਨਾਲ ਵੇਖਣ ਦਾ ਚਸਕਾ ਹਾਥੀ ਨੂੰ ਕਾਮ ਵਾਸ਼ਨਾ)
ਪੰਚ ਦੋਖ ਅਸਾਧ ਜਾ ਮਹਿ ਤਾ ਕੀ ਕੇਤਕ ਆਸ ॥੧॥
panch dokh asaadh jaa meh taa kee ketak aas |1|
So the one who is filled with the five incurable vices - what hope is there for him? ||1||
ਪਰ ਇਸ ਮਨੁੱਖ ਵਿਚ ਇਹ ਪੰਜੇ ਅਸਾਧ ਰੋਗ ਹਨ, ਇਸ ਦੇ ਬਚਣ ਦੀ ਕਦ ਤਕ ਆਸ ਹੋ ਸਕਦੀ ਹੈ? ॥੧॥
ਮਾਧੋ ਅਬਿਦਿਆ ਹਿਤ ਕੀਨ ॥
maadho abidiaa hit keen |
O Lord, he is in love with ignorance.
ਹੇ ਪ੍ਰਭੂ! ਜੀਵ ਅਗਿਆਨਤਾ ਨਾਲ ਪਿਆਰ ਕਰ ਰਹੇ ਹਨ
ਬਿਬੇਕ ਦੀਪ ਮਲੀਨ ॥੧॥ ਰਹਾਉ ॥
bibek deep maleen |1| rahaau |
His lamp of clear wisdom has grown dim. ||1||Pause||
ਇਸ ਵਾਸਤੇ ਇਹਨਾਂ ਦੇ ਬਿਬੇਕ ਦਾ ਦੀਵਾ ਧੁੰਧਲਾ ਹੋ ਗਿਆ ਹੈ (ਭਾਵ, ਪਰਖ-ਹੀਣ ਹੋ ਰਹੇ ਹਨ, ਭਲੇ ਬੁਰੇ ਦੀ ਪਛਾਣ ਨਹੀਂ ਕਰਦੇ) ॥੧॥ ਰਹਾਉ ॥
ਤ੍ਰਿਗਦ ਜੋਨਿ ਅਚੇਤ ਸੰਭਵ ਪੁੰਨ ਪਾਪ ਅਸੋਚ ॥
trigad jon achet sanbhav pun paap asoch |
The creeping creatures live thoughtless lives, and cannot discriminate between good and evil.
ਪਸ਼ੂ ਆਦਿਕ ਟੇਢੀਆਂ ਜੂਨਾਂ ਦੇ ਜੀਵ ਵਿਚਾਰ-ਹੀਨ ਹਨ, ਉਹਨਾਂ ਦਾ ਪਾਪ ਪੁੰਨ ਵਲੋਂ ਬੇ-ਪਰਵਾਹ ਰਹਿਣਾ ਕੁਦਰਤੀ ਹੈ
ਮਾਨੁਖਾ ਅਵਤਾਰ ਦੁਲਭ ਤਿਹੀ ਸੰਗਤਿ ਪੋਚ ॥੨॥
maanukhaa avataar dulabh tihee sangat poch |2|
It is so difficult to obtain this human incarnation, and yet, they keep company with the low. ||2||
ਪਰ ਮਨੁੱਖ ਨੂੰ ਇਹ ਜਨਮ ਮੁਸ਼ਕਲ ਨਾਲ ਮਿਲਿਆ ਹੈ, ਇਸ ਦੀ ਸੰਗਤਿ ਭੀ ਨੀਚ ਵਿਕਾਰਾਂ ਨਾਲ ਹੀ ਹੈ (ਇਸ ਨੂੰ ਤਾਂ ਸੋਚ ਕਰਨੀ ਚਾਹੀਦੀ ਸੀ) ॥੨॥
ਜੀਅ ਜੰਤ ਜਹਾ ਜਹਾ ਲਗੁ ਕਰਮ ਕੇ ਬਸਿ ਜਾਇ ॥
jeea jant jahaa jahaa lag karam ke bas jaae |
Wherever the beings and creatures are, they are born according to the karma of their past actions.
ਕੀਤੇ ਕਰਮਾਂ ਦੇ ਅਧੀਨ ਜਨਮ ਲੈ ਕੇ ਜੀਵ ਜਿਥੇ ਜਿਥੇ ਭੀ ਹਨ,
ਕਾਲ ਫਾਸ ਅਬਧ ਲਾਗੇ ਕਛੁ ਨ ਚਲੈ ਉਪਾਇ ॥੩॥
kaal faas abadh laage kachh na chalai upaae |3|
The noose of death is unforgiving, and it shall catch them it cannot be warded off. ||3||
ਸਾਰੇ ਜੀਅ ਜੰਤਾਂ ਨੂੰ ਕਾਲ ਦੀ (ਆਤਮਕ ਮੌਤ ਦੀ) ਐਸੀ ਫਾਹੀ ਪਈ ਹੋਈ ਹੈ ਜੋ ਕੱਟੀ ਨਹੀਂ ਜਾ ਸਕਦੀ, ਇਹਨਾਂ ਦੀ ਕੁਝ ਪੇਸ਼ ਨਹੀਂ ਜਾਂਦੀ ॥੩॥
ਰਵਿਦਾਸ ਦਾਸ ਉਦਾਸ ਤਜੁ ਭ੍ਰਮੁ ਤਪਨ ਤਪੁ ਗੁਰ ਗਿਆਨ ॥
ravidaas daas udaas taj bhram tapan tap gur giaan |
O servant Ravi Daas, dispel your sorrow and doubt, and know that Guru-given spiritual wisdom is the penance of penances.
ਹੇ ਰਵਿਦਾਸ! ਹੇ ਪ੍ਰਭੂ ਦੇ ਦਾਸ ਰਵਿਦਾਸ! ਤੂੰ ਤਾਂ ਵਿਕਾਰਾਂ ਦੇ ਮੋਹ ਵਿਚੋਂ ਨਿਕਲ ਇਹ ਭਟਕਣਾ ਛੱਡ ਦੇਹ, ਸਤਿਗੁਰੂ ਦਾ ਗਿਆਨ ਕਮਾ, ਇਹੀ ਤਪਾਂ ਦਾ ਤਪ ਹੈ।
ਭਗਤ ਜਨ ਭੈ ਹਰਨ ਪਰਮਾਨੰਦ ਕਰਹੁ ਨਿਦਾਨ ॥੪॥੧॥
bhagat jan bhai haran paramaanand karahu nidaan |4|1|
O Lord, Destroyer of the fears of Your humble devotees, make me supremely blissful in the end. ||4||1||
ਭਗਤ ਜਨਾਂ ਦੇ ਭੈ ਦੂਰ ਕਰਨ ਵਾਲੇ ਹੇ ਪ੍ਰਭੂ! ਆਖ਼ਰ ਮੈਨੂੰ ਰਵਿਦਾਸ ਨੂੰ ਭੀ (ਆਪਣੇ ਪਿਆਰ ਦਾ) ਪਰਮ ਅਨੰਦ ਬਖ਼ਸ਼ੋ (ਮੈਂ ਤੇਰੀ ਸਰਨ ਆਇਆ ਹਾਂ) ॥੪॥੧॥
ਆਸਾ ॥
aasaa |
Aasaa:
ਸੰਤ ਤੁਝੀ ਤਨੁ ਸੰਗਤਿ ਪ੍ਰਾਨ ॥
sant tujhee tan sangat praan |
Your Saints are Your body, and their company is Your breath of life.
ਹੇ ਦੇਵਾਂ ਦੇ ਦੇਵ ਪ੍ਰਭੂ! ਸੰਤ ਤੇਰਾ ਹੀ ਰੂਪ ਹਨ, ਸੰਤਾਂ ਦੀ ਸੰਗਤਿ ਤੇਰੀ ਜਿੰਦ-ਜਾਨ ਹੈ।
ਸਤਿਗੁਰ ਗਿਆਨ ਜਾਨੈ ਸੰਤ ਦੇਵਾ ਦੇਵ ॥੧॥
satigur giaan jaanai sant devaa dev |1|
By the True Guru-given spiritual wisdom, I know the Saints as the gods of gods. ||1||
ਸਤਿਗੁਰੂ ਦੀ ਮੱਤ ਲੈ ਕੇ ਸੰਤਾਂ (ਦੀ ਵਡਿਆਈ) ਨੂੰ (ਮਨੁੱਖ) ਸਮਝ ਲੈਂਦਾ ਹੈ ॥੧॥
ਸੰਤ ਚੀ ਸੰਗਤਿ ਸੰਤ ਕਥਾ ਰਸੁ ॥
sant chee sangat sant kathaa ras |
O Lord, God of gods, grant me the Society of the Saints,
ਹੇ ਦੇਵਤਿਆਂ ਦੇ ਦੇਵਤੇ ਪ੍ਰਭੂ! ਮੈਨੂੰ ਸੰਤਾਂ ਦੀ ਸੰਗਤਿ ਬਖ਼ਸ਼, ਮਿਹਰ ਕਰ, ਮੈਂ ਸੰਤਾਂ ਦੀ ਪ੍ਰਭੂ-ਕਥਾ ਦਾ ਰਸ ਲੈ ਸਕਾਂ
ਸੰਤ ਪ੍ਰੇਮ ਮਾਝੈ ਦੀਜੈ ਦੇਵਾ ਦੇਵ ॥੧॥ ਰਹਾਉ ॥
sant prem maajhai deejai devaa dev |1| rahaau |
The sublime essence of the Saints' conversation, and the Love of the Saints. ||1||Pause||
ਮੈਨੂੰ ਸੰਤਾਂ ਦਾ (ਭਾਵ, ਸੰਤਾਂ ਨਾਲ) ਪ੍ਰੇਮ (ਕਰਨ ਦੀ ਦਾਤਿ) ਦੇਹ ॥੧॥ ਰਹਾਉ ॥
ਸੰਤ ਆਚਰਣ ਸੰਤ ਚੋ ਮਾਰਗੁ ਸੰਤ ਚ ਓਲ੍ਹਗ ਓਲ੍ਹਗਣੀ ॥੨॥
sant aacharan sant cho maarag sant ch olhag olhaganee |2|
The Character of the Saints, the lifestyle of the Saints, and the service of the servant of the Saints. ||2||
ਹੇ ਪ੍ਰਭੂ! ਮੈਨੂੰ ਸੰਤਾਂ ਵਾਲੀ ਕਰਣੀ, ਸੰਤਾਂ ਦਾ ਰਸਤਾ, ਸੰਤਾਂ ਦੇ ਦਾਸਾਂ ਦੀ ਸੇਵਾ ਬਖ਼ਸ਼ ॥੨॥
ਅਉਰ ਇਕ ਮਾਗਉ ਭਗਤਿ ਚਿੰਤਾਮਣਿ ॥
aaur ik maagau bhagat chintaaman |
I ask for these, and for one thing more - devotional worship, which shall fulfill my desires.
ਮੈਂ ਤੈਥੋਂ ਇਕ ਹੋਰ (ਦਾਤਿ ਭੀ) ਮੰਗਦਾ ਹਾਂ, ਮੈਨੂੰ ਆਪਣੀ ਭਗਤੀ ਦੇਹ, ਜੋ ਮਨ-ਚਿੰਦੇ ਫਲ ਦੇਣ ਵਾਲੀ ਮਣੀ ਹੈ
ਜਣੀ ਲਖਾਵਹੁ ਅਸੰਤ ਪਾਪੀ ਸਣਿ ॥੩॥
janee lakhaavahu asant paapee san |3|
Do not show me the wicked sinners. ||3||
ਮੈਨੂੰ ਵਿਕਾਰੀਆਂ ਤੇ ਪਾਪੀਆਂ ਦਾ ਦਰਸ਼ਨ ਨਾਹ ਕਰਾਈਂ ॥੩॥
ਰਵਿਦਾਸੁ ਭਣੈ ਜੋ ਜਾਣੈ ਸੋ ਜਾਣੁ ॥
ravidaas bhanai jo jaanai so jaan |
Says Ravi Daas, he alone is wise, who knows this:
ਰਵਿਦਾਸ ਆਖਦਾ ਹੈ-ਅਸਲ ਸਿਆਣਾ ਉਹ ਮਨੁੱਖ ਹੈ ਜੋ ਇਹ ਜਾਣਦਾ ਹੈ,
ਸੰਤ ਅਨੰਤਹਿ ਅੰਤਰੁ ਨਾਹੀ ॥੪॥੨॥
sant ananteh antar naahee |4|2|
there is no difference between the Saints and the Infinite Lord. ||4||2||
ਕਿ ਸੰਤਾਂ ਤੇ ਬੇਅੰਤ ਪ੍ਰਭੂ ਵਿਚ ਕੋਈ ਵਿੱਥ ਨਹੀਂ ਹੈ ॥੪॥੨॥
ਆਸਾ ॥
aasaa |
Aasaa:
ਤੁਮ ਚੰਦਨ ਹਮ ਇਰੰਡ ਬਾਪੁਰੇ ਸੰਗਿ ਤੁਮਾਰੇ ਬਾਸਾ ॥
tum chandan ham irandd baapure sang tumaare baasaa |
You are sandalwood, and I am the poor castor oil plant, dwelling close to you.
ਹੇ ਮਾਧੋ! ਤੂੰ ਚੰਦਨ ਦਾ ਬੂਟਾ ਹੈਂ, ਮੈਂ ਨਿਮਾਣਾ ਹਰਿੰਡ ਹਾਂ (ਪਰ ਤੇਰੀ ਮਿਹਰ ਨਾਲ) ਮੈਨੂੰ ਤੇਰੇ (ਚਰਨਾਂ) ਵਿਚ ਰਹਿਣ ਲਈ ਥਾਂ ਮਿਲ ਗਈ ਹੈ।
ਨੀਚ ਰੂਖ ਤੇ ਊਚ ਭਏ ਹੈ ਗੰਧ ਸੁਗੰਧ ਨਿਵਾਸਾ ॥੧॥
neech rookh te aooch bhe hai gandh sugandh nivaasaa |1|
From a lowly tree, I have become exalted Your fragrance, Your exquisite fragrance now permeates me. ||1||
ਤੇਰੀ ਸੋਹਣੀ ਮਿੱਠੀ ਵਾਸ਼ਨਾ ਮੇਰੇ ਅੰਦਰ ਵੱਸ ਪਈ ਹੈ, ਹੁਣ ਮੈਂ ਨੀਵੇਂ ਰੁੱਖ ਤੋਂ ਉੱਚਾ ਬਣ ਗਿਆ ਹਾਂ ॥੧॥
ਮਾਧਉ ਸਤਸੰਗਤਿ ਸਰਨਿ ਤੁਮੑਾਰੀ ॥
maadhau satasangat saran tumaaree |
O Lord, I seek the Sanctuary of the company of Your Saints
ਹੇ ਮਾਧੋ! ਮੈਂ ਤੇਰੀ ਸਾਧ ਸੰਗਤਿ ਦੀ ਓਟ ਫੜੀ ਹੈ (ਮੈਨੂੰ ਇਥੋਂ ਵਿਛੁੜਨ ਨਾਹ ਦੇਈਂ),
ਹਮ ਅਉਗਨ ਤੁਮੑ ਉਪਕਾਰੀ ॥੧॥ ਰਹਾਉ ॥
ham aaugan tuma upakaaree |1| rahaau |
I am worthless, and You are so benevolent. ||1||Pause||
ਮੈਂ ਮੰਦ-ਕਰਮੀ ਹਾਂ (ਤੇਰਾ ਸਤ-ਸੰਗ ਛੱਡ ਕੇ ਮੁੜ ਮੰਦੇ ਪਾਸੇ ਤੁਰ ਪੈਂਦਾ ਹਾਂ, ਪਰ) ਤੂੰ ਮਿਹਰ ਕਰਨ ਵਾਲਾ ਹੈਂ (ਤੂੰ ਫਿਰ ਜੋੜ ਲੈਂਦਾ ਹੈਂ) ॥੧॥ ਰਹਾਉ ॥
ਤੁਮ ਮਖਤੂਲ ਸੁਪੇਦ ਸਪੀਅਲ ਹਮ ਬਪੁਰੇ ਜਸ ਕੀਰਾ ॥
tum makhatool suped sapeeal ham bapure jas keeraa |
You are the white and yellow threads of silk, and I am like a poor worm.
ਹੇ ਮਾਧੋ! ਤੂੰ ਚਿੱਟਾ ਪੀਲਾ (ਸੋਹਣਾ) ਰੇਸ਼ਮ ਹੈਂ, ਮੈਂ ਨਿਮਾਣਾ (ਉਸ) ਕੀੜੇ ਵਾਂਗ ਹਾਂ (ਜੋ ਰੇਸ਼ਮ ਨੂੰ ਛੱਡ ਕੇ ਬਾਹਰ ਨਿਕਲ ਜਾਂਦਾ ਹੈ ਤੇ ਮਰ ਜਾਂਦਾ ਹੈ।)
ਸਤਸੰਗਤਿ ਮਿਲਿ ਰਹੀਐ ਮਾਧਉ ਜੈਸੇ ਮਧੁਪ ਮਖੀਰਾ ॥੨॥
satasangat mil raheeai maadhau jaise madhup makheeraa |2|
O Lord, I seek to live in the Company of the Saints, like the bee with its honey. ||2||
ਮਾਧੋ! (ਮਿਹਰ ਕਰ) ਮੈਂ ਤੇਰੀ ਸਾਧ ਸੰਗਤ ਵਿਚ ਜੁੜਿਆ ਰਹਾਂ, ਜਿਵੇਂ ਸ਼ਹਿਦ ਦੀਆਂ ਮੱਖੀਆਂ ਸ਼ਹਿਦ ਦੇ ਛੱਤੇ ਵਿਚ (ਟਿਕੀਆਂ ਰਹਿੰਦੀਆਂ ਹਨ) ॥੨॥
ਜਾਤੀ ਓਛਾ ਪਾਤੀ ਓਛਾ ਓਛਾ ਜਨਮੁ ਹਮਾਰਾ ॥
jaatee ochhaa paatee ochhaa ochhaa janam hamaaraa |
My social status is low, my ancestry is low, and my birth is low as well.
ਰਵਿਦਾਸ ਚਮਿਆਰ ਆਖਦਾ ਹੈ-(ਲੋਕਾਂ ਦੀਆਂ ਨਜ਼ਰਾਂ ਵਿਚ) ਮੇਰੀ ਜਾਤਿ ਨੀਵੀਂ, ਮੇਰੀ ਕੁਲ ਨੀਵੀਂ, ਮੇਰਾ ਜਨਮ ਨੀਵਾਂ
ਰਾਜਾ ਰਾਮ ਕੀ ਸੇਵ ਨ ਕੀਨੀ ਕਹਿ ਰਵਿਦਾਸ ਚਮਾਰਾ ॥੩॥੩॥
raajaa raam kee sev na keenee keh ravidaas chamaaraa |3|3|
I have not performed the service of the Lord, the Lord, says Ravi Daas the cobbler. ||3||3||
(ਪਰ, ਹੇ ਮਾਧੋ! ਮੇਰੀ ਜਾਤਿ, ਕੁਲ ਤੇ ਜਨਮ ਸੱਚ-ਮੁਚ ਨੀਵੇਂ ਰਹਿ ਜਾਣਗੇ) ਜੇ ਮੈਂ, ਹੇ ਮੇਰੇ ਮਾਲਕ ਪ੍ਰਭੂ! ਤੇਰੀ ਭਗਤੀ ਨਾਹ ਕੀਤੀ ॥੩॥੩॥
ਆਸਾ ॥
aasaa |
Aasaa:
ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ ॥
kahaa bheo jau tan bheo chhin chhin |
What would it matter, if my body were cut into pieces?
(ਇਹ ਨਾਮ-ਧਨ ਲੱਭ ਕੇ ਹੁਣ) ਜੇ ਮੇਰਾ ਸਰੀਰ ਨਾਸ ਭੀ ਹੋ ਜਾਏ ਤਾਂ ਭੀ ਮੈਨੂੰ ਕੋਈ ਪਰਵਾਹ ਨਹੀਂ।
ਪ੍ਰੇਮੁ ਜਾਇ ਤਉ ਡਰਪੈ ਤੇਰੋ ਜਨੁ ॥੧॥
prem jaae tau ddarapai tero jan |1|
If I were to lose Your Love, Lord, then Your humble servant would be afraid. ||1||
ਹੇ ਰਾਮ! ਤੇਰਾ ਸੇਵਕ ਤਦੋਂ ਹੀ ਘਬਰਾਏਗਾ ਜੇ (ਇਸ ਦੇ ਮਨ ਵਿਚੋਂ ਤੇਰੇ ਚਰਨਾਂ ਦਾ) ਪਿਆਰ ਦੂਰ ਹੋਵੇਗਾ ॥੧॥
ਤੁਝਹਿ ਚਰਨ ਅਰਬਿੰਦ ਭਵਨ ਮਨੁ ॥
tujheh charan arabind bhavan man |
Your lotus feet are the home of my mind.
(ਹੇ ਸੋਹਣੇ ਰਾਮ!) ਮੇਰਾ ਮਨ ਕਉਲ ਫੁੱਲ ਵਰਗੇ ਤੇਰੇ ਸੋਹਣੇ ਚਰਨਾਂ ਨੂੰ ਆਪਣੇ ਰਹਿਣ ਦੀ ਥਾਂ ਬਣਾ ਚੁਕਿਆ ਹੈ
ਪਾਨ ਕਰਤ ਪਾਇਓ ਪਾਇਓ ਰਾਮਈਆ ਧਨੁ ॥੧॥ ਰਹਾਉ ॥
paan karat paaeo paaeo raameea dhan |1| rahaau |
Drinking in Your Nectar, I have obtained the wealth of the Lord. ||1||Pause||
(ਤੇਰੇ ਚਰਨ-ਕਮਲਾਂ ਵਿਚੋਂ ਨਾਮ-ਰਸ) ਪੀਂਦਿਆਂ ਪੀਂਦਿਆਂ ਮੈਂ ਲੱਭ ਲਿਆ ਹੈ, ਮੈਂ ਲੱਭ ਲਿਆ ਹੈ ਤੇਰਾ ਨਾਮ-ਧਨ ॥੧॥ ਰਹਾਉ ॥
ਸੰਪਤਿ ਬਿਪਤਿ ਪਟਲ ਮਾਇਆ ਧਨੁ ॥
sanpat bipat pattal maaeaa dhan |
Prosperity, adversity, property and wealth are just Maya.
ਸੌਖ, ਬਿਪਤਾ, ਧਨ-ਇਹ ਮਾਇਆ ਦੇ ਪਰਦੇ ਹਨ (ਜੋ ਮਨੁੱਖ ਦੀ ਮੱਤ ਉਤੇ ਪਏ ਰਹਿੰਦੇ ਹਨ)