Today--:--

ਅੰਗ ੪੮੮ · Ang 488

ਰਾਗੁ ਆਸਾ · Raag Aasaa

Read this ang in English, side by side →

ਅੰਗ ੪੮੮Ang 488 / 1430
ਇਹ ਬਿਧਿ ਸੁਨਿ ਕੈ ਜਾਟਰੋ ਉਠਿ ਭਗਤੀ ਲਾਗਾ ॥
eih bidh sun kai jaattaro utth bhagatee laagaa |
Hearing this, Dhanna the Jaat applied himself to devotional worship.
ਇਸ ਤਰ੍ਹਾਂ (ਦੀ ਗੱਲ) ਸੁਣ ਕੇ ਗਰੀਬ ਧੰਨਾ ਜੱਟ ਭੀ ਉੱਠ ਕੇ ਭਗਤੀ ਕਰਨ ਲੱਗਾ,
ਮਿਲੇ ਪ੍ਰਤਖਿ ਗੁਸਾਈਆ ਧੰਨਾ ਵਡਭਾਗਾ ॥੪॥੨॥
mile pratakh gusaaeea dhanaa vaddabhaagaa |4|2|
The Lord of the Universe met him personally Dhanna was so very blessed. ||4||2||
ਉਸ ਨੂੰ ਪਰਮਾਤਮਾ ਦਾ ਸਾਖਿਆਤ ਦੀਦਾਰ ਹੋਇਆ ਤੇ ਉਹ ਵੱਡੇ ਭਾਗਾਂ ਵਾਲਾ ਬਣ ਗਿਆ ॥੪॥੨॥
ਰੇ ਚਿਤ ਚੇਤਸਿ ਕੀ ਨ ਦਯਾਲ ਦਮੋਦਰ ਬਿਬਹਿ ਨ ਜਾਨਸਿ ਕੋਈ ॥
re chit chetas kee na dayaal damodar bibeh na jaanas koee |
O my consciousness, why don't you remain conscious of the Merciful Lord? How can you recognize any other?
ਹੇ (ਮੇਰੇ) ਮਨ! ਦਇਆ ਦੇ ਘਰ ਪਰਮਾਤਮਾ ਨੂੰ ਤੂੰ ਕਿਉਂ ਨਹੀਂ ਸਿਮਰਦਾ? (ਵੇਖੀਂ) ਤੂੰ ਕਿਸੇ ਹੋਰ ਤੇ ਆਸ ਨਾਹ ਲਾਈ ਰੱਖੀਂ।
ਜੇ ਧਾਵਹਿ ਬ੍ਰਹਮੰਡ ਖੰਡ ਕਉ ਕਰਤਾ ਕਰੈ ਸੁ ਹੋਈ ॥੧॥ ਰਹਾਉ ॥
je dhaaveh brahamandd khandd kau karataa karai su hoee |1| rahaau |
You may run around the whole universe, but that alone happens which the Creator Lord does. ||1||Pause||
ਜੇ ਤੂੰ ਸਾਰੀ ਸ੍ਰਿਸ਼ਟੀ ਦੇ ਦੇਸਾਂ ਪਰਦੇਸਾਂ ਵਿਚ ਭੀ ਭਟਕਦਾ ਫਿਰੇਂਗਾ, ਤਾਂ ਭੀ ਉਹੀ ਕੁਝ ਹੋਵੇਗਾ ਜੋ ਕਰਤਾਰ ਕਰੇਗਾ ॥੧॥ ਰਹਾਉ ॥
ਜਨਨੀ ਕੇਰੇ ਉਦਰ ਉਦਕ ਮਹਿ ਪਿੰਡੁ ਕੀਆ ਦਸ ਦੁਆਰਾ ॥
jananee kere udar udak meh pindd keea das duaaraa |
In the water of the mother's womb, He fashioned the body with ten gates.
ਮਾਂ ਦੇ ਪੇਟ ਦੇ ਜਲ ਵਿਚ ਉਸ ਪ੍ਰਭੂ ਨੇ ਸਾਡਾ ਦਸ ਸੋਤਾਂ ਵਾਲਾ ਸਰੀਰ ਬਣਾ ਦਿੱਤਾ
ਦੇਇ ਅਹਾਰੁ ਅਗਨਿ ਮਹਿ ਰਾਖੈ ਐਸਾ ਖਸਮੁ ਹਮਾਰਾ ॥੧॥
dee ahaar agan meh raakhai aisaa khasam hamaaraa |1|
He gives it sustenance, and preserves it in fire - such is my Lord and Master. ||1||
ਖ਼ੁਰਾਕ ਦੇ ਕੇ ਮਾਂ ਦੇ ਪੇਟ ਦੀ ਅੱਗ ਵਿਚ ਉਹ ਸਾਡੀ ਰੱਖਿਆ ਕਰਦਾ ਹੈ (ਵੇਖ, ਹੇ ਮਨ!) ਉਹ ਸਾਡਾ ਮਾਲਕ ਇਹੋ ਜਿਹਾ (ਦਿਆਲ) ਹੈ ॥੧॥
ਕੁੰਮੀ ਜਲ ਮਾਹਿ ਤਨ ਤਿਸੁ ਬਾਹਰਿ ਪੰਖ ਖੀਰੁ ਤਿਨ ਨਾਹੀ ॥
kunmee jal maeh tan tis baahar pankh kheer tin naahee |
The mother turtle is in the water, and her babies are out of the water. She has no wings to protect them, and no milk to feed them.
ਕਛੂ-ਕੁੰਮੀ ਪਾਣੀ ਵਿਚ (ਰਹਿੰਦੀ ਹੈ), ਉਸ ਦੇ ਬੱਚੇ ਬਾਹਰ (ਰੇਤੇ ਉਤੇ ਰਹਿੰਦੇ ਹਨ), ਨਾਹ (ਬੱਚਿਆਂ ਨੂੰ) ਖੰਭ ਹਨ (ਕਿ ਉੱਡ ਕੇ ਕੁਝ ਖਾ ਲੈਣ), ਨਾਹ (ਕਛੂ-ਕੁੰਮੀ ਨੂੰ) ਥਣ (ਹਨ ਕਿ ਬੱਚਿਆਂ ਨੂੰ ਦੁੱਧ ਪਿਆਵੇ)
ਪੂਰਨ ਪਰਮਾਨੰਦ ਮਨੋਹਰ ਸਮਝਿ ਦੇਖੁ ਮਨ ਮਾਹੀ ॥੨॥
pooran paramaanand manohar samajh dekh man maahee |2|
The Perfect Lord, the embodiment of supreme bliss, the Fascinating Lord takes care of them. See this, and understand it in your mind||2||
(ਪਰ ਹੇ ਜਿੰਦੇ!) ਮਨ ਵਿਚ ਵਿਚਾਰ ਕੇ ਵੇਖ, ਉਹ ਸੁੰਦਰ ਪਰਮਾਨੰਦ ਪੂਰਨ ਪ੍ਰਭੂ (ਉਹਨਾਂ ਦੀ ਪਾਲਣਾ ਕਰਦਾ ਹੈ) ॥੨॥
ਪਾਖਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ ॥
paakhan keett gupat hoe rahataa taa cho maarag naahee |
The worm lies hidden under the stone - there is no way for him to escape.
ਪੱਥਰ ਵਿਚ ਕੀੜਾ ਲੁਕਿਆ ਹੋਇਆ ਰਹਿੰਦਾ ਹੈ (ਪੱਥਰ ਵਿਚੋਂ ਬਾਹਰ ਜਾਣ ਲਈ) ਉਸ ਦਾ ਕੋਈ ਰਾਹ ਨਹੀਂ
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ ॥੩॥੩॥
kahai dhanaa pooran taahoo ko mat re jeea ddaraanhee |3|3|
Says Dhanna, the Perfect Lord takes care of him. Fear not, O my soul. ||3||3||
ਪਰ ਉਸ ਦਾ (ਪਾਲਣ ਵਾਲਾ) ਭੀ ਪੂਰਨ ਪਰਮਾਤਮਾ ਹੈ ਧੰਨਾ ਆਖਦਾ ਹੈ-ਹੇ ਜਿੰਦੇ! ਤੂੰ ਭੀ ਨਾਹ ਡਰ ॥੩॥੩॥
ਆਸਾ ਸੇਖ ਫਰੀਦ ਜੀਉ ਕੀ ਬਾਣੀ ॥
aasaa sekh fareed jeeo kee baanee |
Aasaa, The Word Of Shaykh Fareed Jee:
ਰਾਗ ਆਸਾ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ।
ੴ ਸਤਿਗੁਰ ਪ੍ਰਸਾਦਿ ॥
ik oankaar satigur prasaad |
One Universal Creator God. By The Grace Of The True Guru:
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਦਿਲਹੁ ਮੁਹਬਤਿ ਜਿੰਨੑ ਸੇਈ ਸਚਿਆ ॥
dilahu muhabat jina seee sachiaa |
They alone are true, whose love for God is deep and heart-felt.
ਜਿਨ੍ਹਾਂ ਮਨੁੱਖਾਂ ਦਾ ਰੱਬ ਨਾਲ ਦਿਲੋਂ ਪਿਆਰ ਹੈ, ਉਹੀ ਸੱਚੇ (ਆਸ਼ਕ) ਹਨ
ਜਿਨੑ ਮਨਿ ਹੋਰੁ ਮੁਖਿ ਹੋਰੁ ਸਿ ਕਾਂਢੇ ਕਚਿਆ ॥੧॥
jina man hor mukh hor si kaandte kachiaa |1|
Those who have one thing in their heart, and something else in their mouth, are judged to be false. ||1||
ਪਰ ਜਿਨ੍ਹਾਂ ਦੇ ਮਨ ਵਿਚ ਹੋਰ ਹੈ ਤੇ ਮੂੰਹੋਂ ਕੁਝ ਹੋਰ ਆਖਦੇ ਹਨ ਉਹ ਕੱਚੇ (ਆਸ਼ਕ) ਆਖੇ ਜਾਂਦੇ ਹਨ ॥੧॥
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ ॥
rate isak khudaae rang deedaar ke |
Those who are imbued with love for the Lord, are delighted by His Vision.
ਜੋ ਮਨੁੱਖ ਰੱਬ ਦੇ ਪਿਆਰ ਵਿਚ ਰੱਤੇ ਹੋਏ ਹਨ, ਜੋ ਮਨੁੱਖ ਰੱਬ ਦੇ ਦੀਦਾਰ ਵਿਚ ਰੰਗੇ ਹੋਏ ਹਨ, (ਉਹੀ ਅਸਲ ਮਨੁੱਖ ਹਨ)
ਵਿਸਰਿਆ ਜਿਨੑ ਨਾਮੁ ਤੇ ਭੁਇ ਭਾਰੁ ਥੀਏ ॥੧॥ ਰਹਾਉ ॥
visariaa jina naam te bhue bhaar thee |1| rahaau |
Those who forget the Naam, the Name of the Lord, are a burden on the earth. ||1||Pause||
ਪਰ ਜਿਨ੍ਹਾਂ ਨੂੰ ਰੱਬ ਦਾ ਨਾਮ ਭੁੱਲ ਗਿਆ ਹੈ ਉਹ ਮਨੁੱਖ ਧਰਤੀ ਉੱਤੇ ਨਿਰਾ ਭਾਰ ਹੀ ਹਨ ॥੧॥ ਰਹਾਉ ॥
ਆਪਿ ਲੀਏ ਲੜਿ ਲਾਇ ਦਰਿ ਦਰਵੇਸ ਸੇ ॥
aap lee larr laae dar daraves se |
Those whom the Lord attaches to the hem of His robe, are the true dervishes at His Door.
ਉਹੀ ਮਨੁੱਖ (ਰੱਬ ਦੇ) ਦਰਵਾਜ਼ੇ ਹਨ (ਉਹੀ ਮਨੁੱਖ ਰੱਬ ਦੇ ਦਰ ਤੋਂ ਇਸ਼ਕ ਦਾ ਖੈਰ ਮੰਗ ਸਕਦੇ ਹਨ) ਜਿਨ੍ਹਾਂ ਨੂੰ ਰੱਬ ਨੇ ਆਪ ਆਪਣੇ ਲੜ ਲਾਇਆ ਹੈ,
ਤਿਨ ਧੰਨੁ ਜਣੇਦੀ ਮਾਉ ਆਏ ਸਫਲੁ ਸੇ ॥੨॥
tin dhan janedee maau aae safal se |2|
Blessed are the mothers who gave birth to them, and fruitful is their coming into the world. ||2||
ਉਹਨਾਂ ਦੀ ਜੰਮਣ ਵਾਲੀ ਮਾਂ ਭਾਗਾਂ ਵਾਲੀ ਹੈ, ਉਹਨਾਂ ਦਾ (ਜਗਤ ਵਿਚ) ਆਉਣਾ ਮੁਬਾਰਕ ਹੈ ॥੨॥
ਪਰਵਦਗਾਰ ਅਪਾਰ ਅਗਮ ਬੇਅੰਤ ਤੂ ॥
paravadagaar apaar agam beant too |
O Lord, Sustainer and Cherisher, You are infinite, unfathomable and endless.
ਹੇ ਪਾਲਣਹਾਰ! ਹੇ ਬੇਅੰਤ! ਹੇ ਅਪਹੁੰਚ!
ਜਿਨਾ ਪਛਾਤਾ ਸਚੁ ਚੁੰਮਾ ਪੈਰ ਮੂੰ ॥੩॥
jinaa pachhaataa sach chunmaa pair moon |3|
Those who recognize the True Lord - I kiss their feet. ||3||
ਜਿਨ੍ਹਾਂ ਨੇ ਇਹ ਸਮਝ ਲਿਆ ਹੈ ਕਿ ਤੂੰ ਸਦਾ ਕਾਇਮ ਰਹਿਣ ਵਾਲਾ ਹੈਂ, ਮੈਂ ਉਹਨਾਂ ਦੇ ਪੈਰ ਚੁੰਮਦਾ ਹਾਂ ॥੩॥
ਤੇਰੀ ਪਨਹ ਖੁਦਾਇ ਤੂ ਬਖਸੰਦਗੀ ॥
teree panah khudaae too bakhasandagee |
I seek Your Protection - You are the Forgiving Lord.
ਹੇ ਖ਼ੁਦਾ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ ਬਖ਼ਸ਼ਣ ਵਾਲਾ ਹੈਂ
ਸੇਖ ਫਰੀਦੈ ਖੈਰੁ ਦੀਜੈ ਬੰਦਗੀ ॥੪॥੧॥
sekh fareedai khair deejai bandagee |4|1|
Please, bless Shaykh Fareed with the bounty of Your meditative worship. ||4||1||
ਮੈਨੂੰ ਸੇਖ਼ ਫ਼ਰੀਦ ਨੂੰ ਆਪਣੀ ਬੰਦਗੀ ਦਾ ਖ਼ੈਰ ਪਾ ॥੪॥੧॥
ਆਸਾ ॥
aasaa |
Aasaa:
ਬੋਲੈ ਸੇਖ ਫਰੀਦੁ ਪਿਆਰੇ ਅਲਹ ਲਗੇ ॥
bolai sekh fareed piaare alah lage |
Says Shaykh Fareed, O my dear friend, attach yourself to the Lord.
ਸ਼ੇਖ਼ ਫ਼ਰੀਦ ਆਖਦਾ ਹੈ-ਹੇ ਪਿਆਰੇ! ਰੱਬ (ਦੇ ਚਰਨਾਂ) ਵਿਚ ਜੁੜ
ਇਹੁ ਤਨੁ ਹੋਸੀ ਖਾਕ ਨਿਮਾਣੀ ਗੋਰ ਘਰੇ ॥੧॥
eihu tan hosee khaak nimaanee gor ghare |1|
This body shall turn to dust, and its home shall be a neglected graveyard. ||1||
(ਤੇਰਾ) ਇਹ ਜਿਸਮ ਨੀਵੀਂ ਕਬਰ ਦੇ ਵਿਚ ਪੈ ਕੇ ਮਿੱਟੀ ਹੋ ਜਾਇਗਾ ॥੧॥
ਆਜੁ ਮਿਲਾਵਾ ਸੇਖ ਫਰੀਦ ਟਾਕਿਮ ਕੂੰਜੜੀਆ ਮਨਹੁ ਮਚਿੰਦੜੀਆ ॥੧॥ ਰਹਾਉ ॥
aaj milaavaa sekh fareed ttaakim koonjarreea manahu machindarreea |1| rahaau |
You can meet the Lord today, O Shaykh Fareed, if you restrain your bird-like desires which keep your mind in turmoil. ||1||Pause||
ਹੇ ਸ਼ੇਖ ਫ਼ਰੀਦ! ਇਸ ਮਨੁੱਖਾ ਜਨਮ ਵਿਚ ਹੀ (ਰੱਬ ਨਾਲ) ਮੇਲ ਹੋ ਸਕਦਾ ਹੈ (ਇਸ ਵਾਸਤੇ ਇਹਨਾਂ) ਮਨ ਨੂੰ ਮਚਾਉਣ ਵਾਲੀਆਂ ਇੰਦ੍ਰੀਆਂ ਨੂੰ ਕਾਬੂ ਵਿਚ ਰੱਖ ॥੧॥ ਰਹਾਉ ॥
ਜੇ ਜਾਣਾ ਮਰਿ ਜਾਈਐ ਘੁਮਿ ਨ ਆਈਐ ॥
je jaanaa mar jaaeeai ghum na aaeeai |
If I had known that I was to die, and not return again,
(ਹੇ ਪਿਆਰੇ ਮਨ!) ਜਦੋਂ ਤੈਨੂੰ ਪਤਾ ਹੈ ਕਿ ਆਖ਼ਰ ਮਰਨਾ ਹੈ ਤੇ ਮੁੜ (ਇਥੇ) ਨਹੀਂ ਆਉਣਾ,
ਝੂਠੀ ਦੁਨੀਆ ਲਗਿ ਨ ਆਪੁ ਵਞਾਈਐ ॥੨॥
jhootthee duneea lag na aap vayaaeeai |2|
I would not have ruined myself by clinging to the world of falsehood. ||2||
ਤਾਂ ਇਸ ਨਾਸਵੰਤ ਦੁਨੀਆ ਨਾਲ ਪ੍ਰੀਤ ਲਾ ਕੇ ਆਪਣਾ ਆਪ ਗਵਾਉਣਾ ਨਹੀਂ ਚਾਹੀਦਾ ॥੨॥
ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥
boleeai sach dharam jhootth na boleeai |
So speak the Truth, in righteousness, and do not speak falsehood.
ਸੱਚ ਤੇ ਧਰਮ ਹੀ ਬੋਲਣਾ ਚਾਹੀਦਾ ਹੈ, ਝੂਠ ਨਹੀਂ ਬੋਲਣਾ ਚਾਹੀਦਾ,
ਜੋ ਗੁਰੁ ਦਸੈ ਵਾਟ ਮੁਰੀਦਾ ਜੋਲੀਐ ॥੩॥
jo gur dasai vaatt mureedaa joleeai |3|
The disciple ought to travel the route, pointed out by the Guru. ||3||
ਜੋ ਰਸਤਾ ਗੁਰੂ ਦੱਸੇ ਉਸ ਰਸਤੇ ਤੇ ਮੁਰੀਦਾਂ ਵਾਂਗ ਤੁਰਨਾ ਚਾਹੀਦਾ ਹੈ ॥੩॥
ਛੈਲ ਲੰਘੰਦੇ ਪਾਰਿ ਗੋਰੀ ਮਨੁ ਧੀਰਿਆ ॥
chhail langhande paar goree man dheeriaa |
Seeing the youths being carried across, the hearts of the beautiful young soul-brides are encouraged.
(ਕਿਸੇ ਦਰੀਆ ਤੋਂ) ਜੁਆਨਾਂ ਨੂੰ ਪਾਰ ਲੰਘਦਿਆਂ ਵੇਖ ਕੇ (ਕਮਜ਼ੋਰ) ਇਸਤ੍ਰੀ ਦਾ ਮਨ ਭੀ (ਹੌਸਲਾ ਫੜ ਲੈਂਦਾ ਹੈ (ਤੇ ਲੰਘਣ ਦਾ ਹੀਆ ਕਰਦੀ ਹੈ ਇਸੇ ਤਰ੍ਹਾਂ ਸੰਤ ਜਨਾਂ ਨੂੰ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਦਿਆਂ ਵੇਖ ਕੇ ਕਮਜ਼ੋਰ-ਦਿਲ ਮਨੁੱਖ ਨੂੰ ਭੀ ਹੌਸਲਾ ਪੈ ਜਾਂਦਾ ਹੈ)
ਕੰਚਨ ਵੰਨੇ ਪਾਸੇ ਕਲਵਤਿ ਚੀਰਿਆ ॥੪॥
kanchan vane paase kalavat cheeriaa |4|
Those who side with the glitter of gold, are cut down with a saw. ||4||
(ਤਾਂ ਤੇ ਹੇ ਮਨ! ਤੂੰ ਸੰਤ ਜਨਾਂ ਦੀ ਸੰਗਤਿ ਕਰ! ਵੇਖ) ਜੋ ਮਨੁੱਖ ਨਿਰੇ ਸੋਨੇ ਵਾਲੇ ਪਾਸੇ (ਭਾਵ, ਮਾਇਆ ਜੋੜਨ ਵਲ ਲੱਗ) ਪੈਂਦੇ ਹਨ ਉਹ ਆਰੇ ਨਾਲ ਚੀਰੇ ਜਾਂਦੇ ਹਨ (ਭਾਵ, ਬਹੁਤ ਦੁੱਖੀ ਜੀਵਨ ਬਿਤੀਤ ਕਰਦੇ ਹਨ) ॥੪॥
ਸੇਖ ਹੈਯਾਤੀ ਜਗਿ ਨ ਕੋਈ ਥਿਰੁ ਰਹਿਆ ॥
sekh haiyaatee jag na koee thir rahiaa |
O Shaykh, no one's life is permanent in this world.
ਹੇ ਸ਼ੇਖ਼ ਫ਼ਰੀਦ! ਜਗਤ ਵਿਚ ਕੋਈ ਸਦਾ ਲਈ ਉਮਰ ਨਹੀਂ ਭੋਗ ਸਕਿਆ।
ਜਿਸੁ ਆਸਣਿ ਹਮ ਬੈਠੇ ਕੇਤੇ ਬੈਸਿ ਗਇਆ ॥੫॥
jis aasan ham baitthe kete bais geaa |5|
That seat, upon which we now sit - many others sat on it and have since departed. ||5||
(ਵੇਖ!) ਜਿਸ (ਧਰਤੀ ਦੇ ਇਸ) ਥਾਂ ਤੇ ਅਸੀਂ (ਹੁਣ) ਬੈਠੇ ਹਾਂ (ਇਸ ਧਰਤੀ ਉੱਤੇ) ਕਈ ਬਹਿ ਕੇ ਚਲੇ ਗਏ ॥੫॥
ਕਤਿਕ ਕੂੰਜਾਂ ਚੇਤਿ ਡਉ ਸਾਵਣਿ ਬਿਜੁਲੀਆਂ ॥
katik koonjaan chet ddau saavan bijuleean |
As the swallows appear in the month of Katik, forest fires in the month of Chayt, and lightning in Saawan,
ਕੱਤਕ ਦੇ ਮਹੀਨੇ ਕੂੰਜਾਂ (ਆਉਂਦੀਆਂ ਹਨ) ਚੇਤਰ ਵਿਚ ਜੰਗਲਾਂ ਨੂੰ ਅੱਗ (ਲੱਗ ਪੈਂਦੀ ਹੈ), ਸਾਉਣ ਵਿਚ ਬਿਜਲੀਆਂ (ਚਮਕਦੀਆਂ ਹਨ),
ਸੀਆਲੇ ਸੋਹੰਦੀਆਂ ਪਿਰ ਗਲਿ ਬਾਹੜੀਆਂ ॥੬॥
seeaale sohandeean pir gal baaharreean |6|
and as the bride's arms adorn her husband's neck in winter ||6||
ਸਿਆਲ ਵਿਚ (ਇਸਤ੍ਰੀਆਂ ਦੀਆਂ) ਸੁਹਣੀਆਂ ਬਾਹਾਂ (ਆਪਣੇ) ਖਸਮਾਂ ਦੇ ਗਲ ਵਿਚ ਸੋਭਦੀਆਂ ਹਨ ॥੬॥
ਚਲੇ ਚਲਣਹਾਰ ਵਿਚਾਰਾ ਲੇਇ ਮਨੋ ॥
chale chalanahaar vichaaraa lee mano |
Just so, the transitory human bodies pass away. Reflect upon this in your mind.
(ਇਸੇ ਤਰ੍ਹਾਂ ਜਗਤ ਦੀ ਸਾਰੀ ਕਾਰ ਆਪੋ ਆਪਣੇ ਸਮੇ ਸਿਰ ਹੋ ਕੇ ਤੁਰੀ ਜਾ ਰਹੀ ਹੈ ਜਗਤ ਤੋਂ) ਤੁਰ ਜਾਣ ਵਾਲੇ ਜੀਵ (ਆਪੋ ਆਪਣਾ ਸਮਾ ਲੰਘਾ ਕੇ) ਤੁਰੇ ਜਾ ਰਹੇ ਹਨ ਹੇ ਮਨ! ਵਿਚਾਰ ਕੇ ਵੇਖ,
ਗੰਢੇਦਿਆਂ ਛਿਅ ਮਾਹ ਤੁੜੰਦਿਆ ਹਿਕੁ ਖਿਨੋ ॥੭॥
gandtediaan chhia maah turrandiaa hik khino |7|
It takes six months to form the body, but it breaks in an instant. ||7||
ਜਿਸ ਸਰੀਰ ਦੇ ਬਣਨ ਵਿਚ ਛੇ ਮਹੀਨੇ ਲੱਗਦੇ ਹਨ ਉਸ ਦੇ ਨਾਸ ਹੁੰਦਿਆਂ ਇਕ ਪਲ ਹੀ ਲੱਗਦਾ ਹੈ ॥੭॥
ਜਿਮੀ ਪੁਛੈ ਅਸਮਾਨ ਫਰੀਦਾ ਖੇਵਟ ਕਿੰਨਿ ਗਏ ॥
jimee puchhai asamaan fareedaa khevatt kin ge |
O Fareed, the earth asks the sky, "Where have the boatmen gone?"
ਹੇ ਫ਼ਰੀਦ! ਇਸ ਗੱਲ ਦੇ ਜ਼ਿਮੀਂ ਅਸਮਾਨ ਗਵਾਹ ਹਨ ਕਿ ਬੇਅੰਤ ਉਹ ਬੰਦੇ ਇਥੋਂ ਚਲੇ ਗਏ ਜਿਹੜੇ ਆਪਣੇ ਆਪ ਨੂੰ ਵੱਡੇ ਆਗੂ ਅਖਵਾਉਂਦੇ ਸਨ।
ਜਾਲਣ ਗੋਰਾਂ ਨਾਲਿ ਉਲਾਮੇ ਜੀਅ ਸਹੇ ॥੮॥੨॥
jaalan goraan naal ulaame jeea sahe |8|2|
Some have been cremated, and some lie in their graves their souls are suffering rebukes. ||8||2||
ਸਰੀਰ ਤਾਂ ਕਬਰਾਂ ਵਿਚ ਗਲ ਜਾਂਦੇ ਹਨ, (ਪਰ ਕੀਤੇ ਕਰਮਾਂ ਦੇ) ਔਖ-ਸੌਖ ਜਿੰਦ ਸਹਾਰਦੀ ਹੈ ॥੮॥੨॥

Gurbani text, Roman transliteration and meanings from the Shabad OS database (CC BY-SA 4.0). Sri Guru Granth Sahib Ji: English meaning Dr. Sant Singh Khalsa, ਪੰਜਾਬੀ ਅਰਥ ਪ੍ਰੋ. ਸਾਹਿਬ ਸਿੰਘ; every line checked against the Gurbani Paath Senthia Pothis (Sri Guru Granth Sahib Ji Academy) and the Damdami Taksal Sundar Gutka. Meanings are translations to help understanding, not Gurbani. Learn correct pronunciation (santhya) from a Giani or your teacher.

← All angs · Bani home · Simran