ਅੰਗ ੬੪੩Ang 643 / 1430
ਸਲੋਕੁ ਮਃ ੩ ॥
salok mahalaa 3 |
Salok, Third Mehl:
ਹਉਮੈ ਜਲਤੇ ਜਲਿ ਮੁਏ ਭ੍ਰਮਿ ਆਏ ਦੂਜੈ ਭਾਇ ॥
haumai jalate jal mue bhram aae doojai bhaae |
In the flames of egotism, he is burnt to death he wanders in doubt and the love of duality.
(ਸੰਸਾਰੀ ਜੀਵ) ਹਉਮੈ ਵਿਚ ਸੜਦੇ ਹੋਏ ਸੜ ਮੁਏ ਸਨ ਤੇ ਮਾਇਆ ਦੇ ਮੋਹ ਵਿਚ ਭਟਕ ਭਟਕ ਕੇ ਜਦੋਂ ਗੁਰੂ ਦੇ ਦਰ ਤੇ ਆਏ,
ਪੂਰੈ ਸਤਿਗੁਰਿ ਰਾਖਿ ਲੀਏ ਆਪਣੈ ਪੰਨੈ ਪਾਇ ॥
poorai satigur raakh lee aapanai panai paae |
The Perfect True Guru saves him, making him His own.
ਤਾਂ ਪੂਰੇ ਸਤਿਗੁਰੂ ਨੇ ਆਪਣੇ ਲੜ ਲਾ ਕੇ ਬਚਾ ਲਏ ਹਨ।
ਇਹੁ ਜਗੁ ਜਲਤਾ ਨਦਰੀ ਆਇਆ ਗੁਰ ਕੈ ਸਬਦਿ ਸੁਭਾਇ ॥
eihu jag jalataa nadaree aaeaa gur kai sabad subhaae |
This world is burning through the Sublime Word of the Guru's Shabad, this comes to be seen.
ਉਹਨਾਂ ਨੂੰ ਸਤਿਗੁਰੂ ਦੇ ਸ਼ਬਦ ਦੀ ਰਾਹੀਂ ਸੁਭਾਵਿਕ ਹੀ ਇਹ ਸੰਸਾਰ ਸੜਦਾ ਦਿੱਸਿਆ,
ਸਬਦਿ ਰਤੇ ਸੇ ਸੀਤਲ ਭਏ ਨਾਨਕ ਸਚੁ ਕਮਾਇ ॥੧॥
sabad rate se seetal bhe naanak sach kamaae |1|
Those who are attuned to the Shabad are cooled and soothed O Nanak, they practice Truth. ||1||
ਤਾਂ ਹੇ ਨਾਨਕ! ਉਹ ਗੁਰੂ ਦੇ ਸ਼ਬਦ ਵਿਚ ਰੰਗੀਜ ਕੇ ਤੇ ਨਾਮ-ਸਿਮਰਨ ਦੀ ਕਮਾਈ ਕਰ ਕੇ ਠੰਢੇ-ਠਾਰ ਹੋ ਗਏ ॥੧॥
ਮਃ ੩ ॥
mahalaa 3 |
Third Mehl:
ਸਫਲਿਓ ਸਤਿਗੁਰੁ ਸੇਵਿਆ ਧੰਨੁ ਜਨਮੁ ਪਰਵਾਣੁ ॥
safalio satigur seviaa dhan janam paravaan |
Service to the True Guru is fruitful and rewarding blessed and acceptable is such a life.
ਉਹਨਾਂ ਮਨੁੱਖਾਂ ਦਾ ਸੇਵਿਆ ਹੋਇਆ ਸਤਿਗੁਰੂ ਸਫਲ ਹੈ (ਭਾਵ, ਸਤਿਗੁਰੂ ਦੀ ਸੇਵਾ ਉਹਨਾਂ ਲਈ ਸਫਲ ਹੈ) ਤੇ ਉਹਨਾਂ ਦਾ ਜਨਮ ਭੀ ਸ਼ਲਾਘਾ-ਜੋਗ ਤੇ ਕਬੂਲ ਹੋਣ ਦੇ ਜੋਗ ਹੁੰਦਾ ਹੈ,
ਜਿਨਾ ਸਤਿਗੁਰੁ ਜੀਵਦਿਆ ਮੁਇਆ ਨ ਵਿਸਰੈ ਸੇਈ ਪੁਰਖ ਸੁਜਾਣ ॥
jinaa satigur jeevadiaa mueaa na visarai seee purakh sujaan |
Those who do not forget the True Guru, in life and in death, are truly wise people.
ਉਹੀ ਮਨੁੱਖ ਸਿਆਣੇ (ਗਿਣੇ ਜਾਂਦੇ ਹਨ) ਜਿਨ੍ਹਾਂ ਨੂੰ ਸਾਰੀ ਉਮਰ ਕਦੇ ਭੀ ਆਪਣਾ ਸਤਿਗੁਰੂ ਨਹੀਂ ਭੁੱਲਦਾ।
ਕੁਲੁ ਉਧਾਰੇ ਆਪਣਾ ਸੋ ਜਨੁ ਹੋਵੈ ਪਰਵਾਣੁ ॥
kul udhaare aapanaa so jan hovai paravaan |
Their families are saved, and they are approved by the Lord.
(ਜੋ ਮਨੁੱਖ ਇਹੋ ਜਿਹੀ ਕਾਰ ਕਰਦਾ ਹੈ) ਉਹ ਆਪ ਕਬੂਲ ਹੋ ਜਾਂਦਾ ਹੈ ਤੇ ਆਪਣੀ ਕੁਲ ਨੂੰ ਭੀ ਤਾਰ ਲੈਂਦਾ ਹੈ।
ਗੁਰਮੁਖਿ ਮੁਏ ਜੀਵਦੇ ਪਰਵਾਣੁ ਹਹਿ ਮਨਮੁਖ ਜਨਮਿ ਮਰਾਹਿ ॥
guramukh mue jeevade paravaan heh manamukh janam maraeh |
The Gurmukhs are approved in death as in life, while the self-willed manmukhs continue the cycle of birth and death.
ਸਤਿਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਜਿਊਂਦੇ ਵੀ ਅਤੇ ਮੋਏ ਵੀ ਕਬੂਲ ਹਨ, ਪਰ, ਮਨ ਦੇ ਅਧੀਨ ਮਨੁੱਖ ਜੰਮਦੇ ਮਰਦੇ ਰਹਿੰਦੇ ਹਨ
ਨਾਨਕ ਮੁਏ ਨ ਆਖੀਅਹਿ ਜਿ ਗੁਰ ਕੈ ਸਬਦਿ ਸਮਾਹਿ ॥੨॥
naanak mue na aakheeeh ji gur kai sabad samaeh |2|
O Nanak, they are not described as dead, who are absorbed in the Word of the Guru's Shabad. ||2||
ਹੇ ਨਾਨਕ! ਜੋ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਲੀਨ ਹੋ ਜਾਂਦੇ ਹਨ, ਉਹਨਾਂ ਨੂੰ ਮੁਏ ਹੋਏ ਨਹੀਂ ਆਖੀਦਾ ॥੨॥
ਪਉੜੀ ॥
paurree |
Pauree:
ਹਰਿ ਪੁਰਖੁ ਨਿਰੰਜਨੁ ਸੇਵਿ ਹਰਿ ਨਾਮੁ ਧਿਆਈਐ ॥
har purakh niranjan sev har naam dhiaaeeai |
Serve the Immaculate Lord God, and meditate on the Lord's Name.
ਮਾਇਆ ਤੋਂ ਰਹਿਤ ਅਕਾਲ ਪੁਰਖ ਦੀ ਸੇਵਾ ਕਰ ਕੇ ਉਸ ਦਾ ਨਾਮ ਸਿਮਰਨਾ ਚਾਹੀਦਾ ਹੈ
ਸਤਸੰਗਤਿ ਸਾਧੂ ਲਗਿ ਹਰਿ ਨਾਮਿ ਸਮਾਈਐ ॥
satasangat saadhoo lag har naam samaaeeai |
Join the Society of the Holy Saints, and be absorbed in the Lord's Name.
(ਪਰ) ਗੁਰੂ ਦੀ ਸੰਗਤਿ ਵਿਚ ਹੀ ਜੁੜ ਕੇ ਹਰੀ ਦੇ ਨਾਮ ਵਿਚ ਲੀਨ ਹੋ ਸਕੀਦਾ ਹੈ।
ਹਰਿ ਤੇਰੀ ਵਡੀ ਕਾਰ ਮੈ ਮੂਰਖ ਲਾਈਐ ॥
har teree vaddee kaar mai moorakh laaeeai |
O Lord, glorious and great is service to You I am so foolish
ਹੇ ਹਰੀ! ਮੈਨੂੰ ਮੂਰਖ ਨੂੰ ਆਪਣੀ ਵੱਡੀ ਕਾਰ (ਭਾਵ, ਭਗਤੀ) ਵਿਚ ਜੋੜ ਲੈ
ਹਉ ਗੋਲਾ ਲਾਲਾ ਤੁਧੁ ਮੈ ਹੁਕਮੁ ਫੁਰਮਾਈਐ ॥
hau golaa laalaa tudh mai hukam furamaaeeai |
- please, commit me to it. I am Your servant and slave command me, according to Your Will.
ਮੈਨੂੰ ਹੁਕਮ ਕਰ, ਮੈਂ ਤੇਰੇ ਦਾਸਾਂ ਦਾ ਦਾਸ ਹਾਂ
ਹਉ ਗੁਰਮੁਖਿ ਕਾਰ ਕਮਾਵਾ ਜਿ ਗੁਰਿ ਸਮਝਾਈਐ ॥੨॥
hau guramukh kaar kamaavaa ji gur samajhaaeeai |2|
As Gurmukh, I shall serve You, as Guru has instructed me. ||2||
(ਮੇਹਰ ਕਰ ਕਿ) ਸਤਿਗੁਰੂ ਨੇ ਜੋ ਕਾਰ ਸਮਝਾਈ ਹੈ ਉਹ ਮੈਂ ਸਤਿਗੁਰੂ ਦੇ ਸਨਮੁਖ ਹੋ ਕੇ ਕਰਾਂ ॥੨॥
ਸਲੋਕੁ ਮਃ ੩ ॥
salok mahalaa 3 |
Salok, Third Mehl:
ਪੂਰਬਿ ਲਿਖਿਆ ਕਮਾਵਣਾ ਜਿ ਕਰਤੈ ਆਪਿ ਲਿਖਿਆਸੁ ॥
poorab likhiaa kamaavanaa ji karatai aap likhiaas |
He acts according to pre-ordained destiny, written by the Creator Himself.
(ਪਿਛਲੇ ਕੀਤੇ ਕਰਮਾਂ ਅਨੁਸਾਰ) ਮੁੱਢ ਤੋਂ ਜੋ (ਸੰਸਕਾਰ-ਰੂਪ ਲੇਖ) ਲਿਖਿਆ (ਭਾਵ, ਉੱਕਰਿਆ) ਹੋਇਆ ਹੈ ਤੇ ਜੋ ਕਰਤਾਰ ਨੇ ਆਪ ਲਿਖ ਦਿੱਤਾ ਹੈ ਉਹ (ਜ਼ਰੂਰ) ਕਮਾਉਣਾ ਪੈਂਦਾ ਹੈ
ਮੋਹ ਠਗਉਲੀ ਪਾਈਅਨੁ ਵਿਸਰਿਆ ਗੁਣਤਾਸੁ ॥
moh tthgaulee paaeean visariaa gunataas |
Emotional attachment has drugged him, and he has forgotten the Lord, the treasure of virtue.
(ਉਸ ਲੇਖ ਅਨੁਸਾਰ ਹੀ) ਮੋਹ ਦੀ ਠਗਬੂਟੀ (ਜਿਸ ਨੂੰ) ਮਿਲ ਗਈ ਹੈ ਉਸ ਨੂੰ ਗੁਣਾਂ ਦਾ ਖ਼ਜ਼ਾਨਾ ਹਰੀ ਵਿੱਸਰ ਗਿਆ ਹੈ।
ਮਤੁ ਜਾਣਹੁ ਜਗੁ ਜੀਵਦਾ ਦੂਜੈ ਭਾਇ ਮੁਇਆਸੁ ॥
mat jaanahu jag jeevadaa doojai bhaae mueaas |
Don't think that he is alive in the world - he is dead, through the love of duality.
(ਉਸ) ਸੰਸਾਰ ਨੂੰ ਜੀਊਂਦਾ ਨਾ ਸਮਝੋ (ਜੋ) ਮਾਇਆ ਦੇ ਮੋਹ ਵਿਚ ਮੁਇਆ ਪਿਆ ਹੈ
ਜਿਨੀ ਗੁਰਮੁਖਿ ਨਾਮੁ ਨ ਚੇਤਿਓ ਸੇ ਬਹਣਿ ਨ ਮਿਲਨੀ ਪਾਸਿ ॥
jinee guramukh naam na chetio se behan na milanee paas |
Those who do not meditate on the Lord, as Gurmukh, are not permitted to sit near the Lord.
ਜਿਨ੍ਹਾਂ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾਮ ਨਹੀਂ ਸਿਮਰਿਆ, ਉਹਨਾਂ ਨੂੰ ਪ੍ਰਭੂ ਦੇ ਕੋਲ ਬਹਿਣਾ ਨਹੀਂ ਮਿਲਦਾ।
ਦੁਖੁ ਲਾਗਾ ਬਹੁ ਅਤਿ ਘਣਾ ਪੁਤੁ ਕਲਤੁ ਨ ਸਾਥਿ ਕੋਈ ਜਾਸਿ ॥
dukh laagaa bahu at ghanaa put kalat na saath koee jaas |
They suffer the most horrible pain and suffering, and neither their sons nor their wives go along with them.
ਉਹ ਮਨਮੁਖ ਬਹੁਤ ਹੀ ਦੁੱਖੀ ਹੁੰਦੇ ਹਨ, (ਕਿਉਂਕਿ ਜਿਨ੍ਹਾਂ ਦੀ ਖ਼ਾਤਰ ਮਾਇਆ ਦੇ ਮੋਹ ਵਿਚ ਮੁਏ ਪਏ ਸਨ, ਉਹ) ਪੁੱਤ੍ਰ ਇਸਤ੍ਰੀ ਤਾਂ ਕੋਈ ਨਾਲ ਨਹੀਂ ਜਾਏਗਾ
ਲੋਕਾ ਵਿਚਿ ਮੁਹੁ ਕਾਲਾ ਹੋਆ ਅੰਦਰਿ ਉਭੇ ਸਾਸ ॥
lokaa vich muhu kaalaa hoaa andar ubhe saas |
Their faces are blackened among men, and they sigh in deep regret.
ਸੰਸਾਰ ਦੇ ਲੋਕਾਂ ਵਿਚ ਭੀ ਉਹਨਾਂ ਦਾ ਮੂੰਹ ਕਾਲਾ ਹੋਇਆ (ਭਾਵ, ਸ਼ਰਮਿੰਦੇ ਹੋਏ) ਤੇ ਹਾਹੁਕੇ ਲੈਂਦੇ ਹਨ
ਮਨਮੁਖਾ ਨੋ ਕੋ ਨ ਵਿਸਹੀ ਚੁਕਿ ਗਇਆ ਵੇਸਾਸੁ ॥
manamukhaa no ko na visahee chuk geaa vesaas |
No one places any reliance in the self-willed manmukhs trust in them is lost.
ਮਨਮੁਖਾਂ ਦਾ ਕੋਈ ਵਿਸਾਹ ਨਹੀਂ ਕਰਦਾ, ਉਹਨਾਂ ਦਾ ਇਤਬਾਰ ਮੁੱਕ ਜਾਂਦਾ ਹੈ।
ਨਾਨਕ ਗੁਰਮੁਖਾ ਨੋ ਸੁਖੁ ਅਗਲਾ ਜਿਨਾ ਅੰਤਰਿ ਨਾਮ ਨਿਵਾਸੁ ॥੧॥
naanak guramukhaa no sukh agalaa jinaa antar naam nivaas |1|
O Nanak, the Gurmukhs live in absolute peace the Naam, the Name of the Lord, abides within them. ||1||
ਹੇ ਨਾਨਕ! ਗੁਰਮੁਖਾਂ ਨੂੰ ਬਹੁਤ ਸੁਖ ਹੁੰਦਾ ਹੈ ਕਿਉਂਕਿ ਉਹਨਾਂ ਦੇ ਹਿਰਦੇ ਵਿਚ ਨਾਮ ਦਾ ਨਿਵਾਸ ਹੁੰਦਾ ਹੈ ॥੧॥
ਮਃ ੩ ॥
mahalaa 3 |
Third Mehl:
ਸੇ ਸੈਣ ਸੇ ਸਜਣਾ ਜਿ ਗੁਰਮੁਖਿ ਮਿਲਹਿ ਸੁਭਾਇ ॥
se sain se sajanaa ji guramukh mileh subhaae |
They alone are relatives, and they alone are friends, who, as Gurmukh, join together in love.
ਸਤਿਗੁਰੂ ਦੇ ਸਨਮੁਖ ਹੋਏ ਜੋ ਮਨੁੱਖ (ਆਪਾ ਨਿਵਾਰ ਕੇ ਪ੍ਰਭੂ ਵਿਚ ਸੁਭਾਵਿਕ ਹੀ) ਲੀਨ ਹੋ ਜਾਂਦੇ ਹਨ ਉਹ ਭਲੇ ਲੋਕ ਹਨ ਤੇ (ਸਾਡੇ) ਸਾਥੀ ਹਨ
ਸਤਿਗੁਰ ਕਾ ਭਾਣਾ ਅਨਦਿਨੁ ਕਰਹਿ ਸੇ ਸਚਿ ਰਹੇ ਸਮਾਇ ॥
satigur kaa bhaanaa anadin kareh se sach rahe samaae |
Night and day, they act according to the True Guru's Will they remain absorbed in the True Name.
ਜੋ ਸਦਾ ਸਤਿਗੁਰੂ ਦਾ ਭਾਣਾ ਮੰਨਦੇ ਹਨ, ਉਹ ਸੱਚੇ ਹਰੀ ਵਿਚ ਸਮਾਏ ਰਹਿੰਦੇ ਹਨ।
ਦੂਜੈ ਭਾਇ ਲਗੇ ਸਜਣ ਨ ਆਖੀਅਹਿ ਜਿ ਅਭਿਮਾਨੁ ਕਰਹਿ ਵੇਕਾਰ ॥
doojai bhaae lage sajan na aakheeeh ji abhimaan kareh vekaar |
Those who are attached to the love of duality are not called friends they practice egotism and corruption.
ਉਹਨਾਂ ਨੂੰ ਸੰਤ ਜਨ ਨਹੀਂ ਆਖੀਦਾ ਜੋ ਮਾਇਆ ਦੇ ਮੋਹ ਵਿਚ ਲੱਗੇ ਹੋਏ ਅਹੰਕਾਰ ਤੇ ਵਿਕਾਰ ਕਰਦੇ ਹਨ।
ਮਨਮੁਖ ਆਪ ਸੁਆਰਥੀ ਕਾਰਜੁ ਨ ਸਕਹਿ ਸਵਾਰਿ ॥
manamukh aap suaarathee kaaraj na sakeh savaar |
The self-willed manmukhs are selfish they cannot resolve anyone's affairs.
ਮਨਮੁਖ ਆਪਣੇ ਮਤਲਬ ਦੇ ਪਿਆਰੇ (ਹੋਣ ਕਰ ਕੇ) ਕਿਸੇ ਦਾ ਕੰਮ ਨਹੀਂ ਸਵਾਰ ਸਕਦੇ
ਨਾਨਕ ਪੂਰਬਿ ਲਿਖਿਆ ਕਮਾਵਣਾ ਕੋਇ ਨ ਮੇਟਣਹਾਰੁ ॥੨॥
naanak poorab likhiaa kamaavanaa koe na mettanahaar |2|
O Nanak, they act according to their pre-ordained destiny no one can erase it. ||2||
(ਪਰ) ਹੇ ਨਾਨਕ! (ਉਹਨਾਂ ਦੇ ਸਿਰ ਕੀਹ ਦੋਸ਼?) (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਉੱਕਰਿਆ ਹੋਇਆ (ਸੰਸਕਾਰ-ਰੂਪ ਲੇਖ) ਕਮਾਉਣਾ ਪੈਂਦਾ ਹੈ, ਕੋਈ ਮਿਟਾਉਣ-ਜੋਗਾ ਨਹੀਂ ॥੨॥
ਪਉੜੀ ॥
paurree |
Pauree:
ਤੁਧੁ ਆਪੇ ਜਗਤੁ ਉਪਾਇ ਕੈ ਆਪਿ ਖੇਲੁ ਰਚਾਇਆ ॥
tudh aape jagat upaae kai aap khel rachaaeaa |
You Yourself created the world, and You Yourself arranged the play of it.
ਹੇ ਹਰੀ! ਤੂੰ ਆਪ ਹੀ ਸੰਸਾਰ ਰਚ ਕੇ ਆਪ ਹੀ ਖੇਡ ਬਣਾਈ ਹੈ
ਤ੍ਰੈ ਗੁਣ ਆਪਿ ਸਿਰਜਿਆ ਮਾਇਆ ਮੋਹੁ ਵਧਾਇਆ ॥
trai gun aap sirajiaa maaeaa mohu vadhaaeaa |
You Yourself created the three qualities, and fostered emotional attachment to Maya.
ਤੂੰ ਆਪ ਹੀ (ਮਾਇਆ ਦੇ) ਤਿੰਨ ਗੁਣ ਬਣਾਏ ਹਨ ਤੇ ਆਪ ਹੀ ਮਾਇਆ ਦਾ ਮੋਹ (ਜਗਤ ਵਿਚ) ਵਧਾ ਦਿੱਤਾ ਹੈ।
ਵਿਚਿ ਹਉਮੈ ਲੇਖਾ ਮੰਗੀਐ ਫਿਰਿ ਆਵੈ ਜਾਇਆ ॥
vich haumai lekhaa mangeeai fir aavai jaaeaa |
He is called to account for his deeds done in egotism he continues coming and going in reincarnation.
(ਇਸ ਮੋਹ ਤੋਂ ਉਪਜੇ) ਅਹੰਕਾਰ ਵਿਚ (ਲੱਗਿਆਂ) (ਦਰਗਾਹ ਵਿਚ) ਲੇਖਾ ਮੰਗੀਦਾ ਹੈ ਤੇ ਫਿਰ ਜੰਮਣਾ ਮਰਨਾ ਪੈਂਦਾ ਹੈ
ਜਿਨਾ ਹਰਿ ਆਪਿ ਕ੍ਰਿਪਾ ਕਰੇ ਸੇ ਗੁਰਿ ਸਮਝਾਇਆ ॥
jinaa har aap kripaa kare se gur samajhaaeaa |
The Guru instructs those whom the Lord Himself blesses with Grace.
ਜਿਨ੍ਹਾਂ ਤੇ ਹਰੀ ਆਪ ਮੇਹਰ ਕਰਦਾ ਹੈ ਉਹਨਾਂ ਨੂੰ ਸਤਿਗੁਰੂ ਨੇ (ਇਹ) ਸਮਝ ਪਾ ਦਿੱਤੀ ਹੈ।
ਬਲਿਹਾਰੀ ਗੁਰ ਆਪਣੇ ਸਦਾ ਸਦਾ ਘੁਮਾਇਆ ॥੩॥
balihaaree gur aapane sadaa sadaa ghumaaeaa |3|
I am a sacrifice to my Guru forever and ever, I am a sacrifice to Him. ||3||
(ਇਸ ਕਰਕੇ) ਮੈਂ ਆਪਣੇ ਸਤਿਗੁਰੂ ਤੋਂ ਸਦਕੇ ਹਾਂ ਤੇ ਸਦਾ ਵਾਰਨੇ ਜਾਂਦਾ ਹਾਂ ॥੩॥
ਸਲੋਕੁ ਮਃ ੩ ॥
salok mahalaa 3 |
Salok, Third Mehl:
ਮਾਇਆ ਮਮਤਾ ਮੋਹਣੀ ਜਿਨਿ ਵਿਣੁ ਦੰਤਾ ਜਗੁ ਖਾਇਆ ॥
maaeaa mamataa mohanee jin vin dantaa jag khaaeaa |
The love of Maya is enticing without teeth, it has eaten up the world.
ਮਾਇਆ ਦੀ ਅਪਣੱਤ (ਭਾਵ, ਇਹ ਖ਼ਿਆਲ ਕਿ ਏਹ ਸ਼ੈ ਮੇਰੀ ਹੈ, ਇਹ ਧਨ ਮੇਰਾ ਹੈ,) ਮਨ ਨੂੰ ਮੋਹਣ ਵਾਲੀ ਹੈ, ਇਸ ਨੇ ਸੰਸਾਰ ਨੂੰ ਬਿਨਾਂ ਦੰਦਾਂ ਤੋਂ ਹੀ ਖਾ ਲਿਆ ਹੈ (ਭਾਵ, ਸਮੂਲਚਾ ਹੀ ਨਿਗਲ ਲਿਆ ਹੈ।)
ਮਨਮੁਖ ਖਾਧੇ ਗੁਰਮੁਖਿ ਉਬਰੇ ਜਿਨੀ ਸਚਿ ਨਾਮਿ ਚਿਤੁ ਲਾਇਆ ॥
manamukh khaadhe guramukh ubare jinee sach naam chit laaeaa |
The self-willed manmukhs are eaten away, while the Gurmukhs are saved they focus their consciousness on the True Name.
ਮਨਮੁਖ (ਇਸ 'ਮਮਤਾ' ਵਿਚ) ਗ੍ਰਸੇ ਗਏ ਹਨ, ਤੇ ਜਿਨ੍ਹਾਂ ਗੁਰਮੁਖਾਂ ਨੇ ਸੱਚੇ ਨਾਮ ਵਿਚ ਚਿੱਤ ਜੋੜਿਆ ਹੈ ਉਹ ਬਚ ਗਏ ਹਨ।
ਬਿਨੁ ਨਾਵੈ ਜਗੁ ਕਮਲਾ ਫਿਰੈ ਗੁਰਮੁਖਿ ਨਦਰੀ ਆਇਆ ॥
bin naavai jag kamalaa firai guramukh nadaree aaeaa |
Without the Name, the world wanders around insane the Gurmukhs come to see this.
ਸਤਿਗੁਰੂ ਦੇ ਸਨਮੁਖ ਹੋ ਕੇ ਇਹ ਦਿੱਸ ਪੈਂਦਾ ਹੈ ਕਿ ਸੰਸਾਰ ਨਾਮ ਤੋਂ ਬਿਨਾ ਕਮਲਾ ਹੋਇਆ ਭਟਕਦਾ ਹੈ।